ਕਿੰਗਰਾ ਦੇ ਅਸਤੀਫੇ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦੋਗਲਾ ਚੇਹਰਾ ਨੰਗਾ ਹੋਇਆ : ਚੀਮਾ

ss1

ਕਿੰਗਰਾ ਦੇ ਅਸਤੀਫੇ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦੋਗਲਾ ਚੇਹਰਾ ਨੰਗਾ ਹੋਇਆ : ਚੀਮਾ

ਆਪ ਆਗੂ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਲਈ ਕੋਝੀਆਂ ਹਰਕਤਾਂ ‘ਤੇ ਉਤਰੇ

ਫ਼ਤਹਿਗੜ੍ਹ ਸਾਹਿਬ, 5 ਅਗਸਤ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਦੀਪ ਸਿੰਘ ਕਿੰਗਰਾ ਵੱਲੋਂ ਦਿੱਤਾ ਗਿਆ ਅਸਤੀਫਾ ਇਸ ਗੱਲ ਨੂੰ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਠੋਸੇ ਗਏ ਬਾਹਰਲੇ ਰਾਜਾਂ ਨਾਲ ਸਬੰਧਤ ਆਗੂ ਕਿਵੇਂ ਪੰਜਾਬ ਦੇ ਆਪ ਲੀਡਰਾਂ ਨਾਲ ਵਿਤਕਰਾ ਕਰਕੇ ਜਲੀਲ ਕਰਦੇ ਹਨ ਅਤੇ ਅਜਿਹੀ ਘਟੀਆ ਮਾਨਸਿਕਤਾ ਵਾਲੇ ਇਨਸਾਨ ਹਨ ਜਿਨ੍ਹਾਂ ਨੂੰ ਪੰਜਾਬ ਦੇ ਵਿਰਸੇ ਤੇ ਸਭਿਆਚਾਰ ਦੀ ਕੋਈ ਸਮਝ ਨਹੀਂ ਹੈ ਅਤੇ ਇਨ੍ਹਾਂ ਦਾ ਕੰਮ ਸਿਰਫ ਪੰਜਾਬ ਦੇ ਲੋਕਾਂ ਨੂੰ ਝੂਠ ਦੇ ਸਹਾਰੇ ‘ਤੇ ਗੁੰਮਰਾਹ ਕਰਕੇ ਅਰਾਜਕਤਾ ਫੈਲਾਉਣਾ ਹੈ।
ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਤਾ ਗੁਜਰੀ ਕਾਲਜ ਦੇ ਭਾਈ ਨੰਦ ਲਾਲ ਆਡੀਟੋਰੀਅਮ ਵਿਖੇ ਮਾਈ ਭਾਗੋ ਵਿਦਿਆ ਸਕੀਮ ਅਧੀਨ 11ਵੀਂ ਜਮਾਤ ਦੀਆਂ ਲੜਕੀਆਂ ਨੂੰ ਮੁਫਤ ਸਾਈਕਲ ਵੰਡਣ ਦੀ ਸ਼ੁਰੂਆਤ ਕਰਨ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਸਰਹੱਦੀ ਸੂਬੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ ਅਤੇ ਇਥੋਂ ਤੱਕ ਕਿ ਉਨ੍ਹਾਂ ਪਾਰਟੀ ਦੇ ਯੂਥ ਮੈਨੀਫੈਸਟੋ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਦੇ ਬਰਾਬਰ ਤੁਲਨਾਂ ਕਰਕੇ ਹਰੇਕ ਧਰਮ ਦੇ ਲੋਕਾਂ ਦਾ ਅਪਮਾਨ ਕੀਤਾ ਹੈ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ ਕੀਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਤੋਂ ਹੀ ਇਹ ਕਹਿੰਦਾ ਆ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਭੋਲੋ ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਉਣ ਲਈ ਝੂਠ ਦੇ ਪੁਲੰਦੇ ਬੰਨ ਰਹੇ ਹਨ ਅਤੇ ਉਨ੍ਹਾਂ ਆਗੂਆਂ ਦਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਕੋਈ ਲਗਾਓ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਆਗੂਆਂ ਵੱਲੋਂ ਸਮੇਂ-ਸਮੇਂ ‘ਤੇ ਦਿੱਤੇ ਜਾਂਦੇ ਬੇਤੁਕੇ ਬਿਆਨਾਂ ਤੋਂ ਪੰਜਾਬੀ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਨੂੰ ਮੂੰਹ ਦੀ ਖਾਣੀ ਪਵੇਗੀ।

print
Share Button
Print Friendly, PDF & Email

Leave a Reply

Your email address will not be published. Required fields are marked *