ਤਖਤ ਸ੍ਰੀ ਦਮਦਮਾ ਸਾਹਿਬ ਤੋਂ ਵਿੱਢੀ ਸਿਹਤ ਕਾਮਿਆਂ ਸੰਘਰਸ਼ ਦੀ ਮੁਹਿੰਮ

ss1

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਵਿੱਢੀ ਸਿਹਤ ਕਾਮਿਆਂ ਸੰਘਰਸ਼ ਦੀ ਮੁਹਿੰਮ
ਕੋਈ ਢੁੱਕਵਾਂ ਕਦਮ ਨਾ ਚੁੱਕਿਆ ਤਾਂ ਹੋਵੇਗਾ ਤਿੱਖਾ ਵਿਰੋਧ

7-1 (2)
ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਤੋਂ ਇਲਾਵਾ ਉਨ੍ਹਾਂ ਨੂੰ ਕਿਸੇ ਵੀ ਹੋਰ ਮੀਟਿੰਗ ਦਾ ਸੱਦਾ ਮਨਜ਼ੂਰ ਨਹੀਂ ਹੈ। ਅੱਜ ਇੱਥੇ ਐੱਨ ਆਰ ਐੱਚ ਐੱਮ ਯੂਨੀਅਨ ਦੀ ਬਠਿੰਡਾ ਇਕਾਈ ਵੱਲੋਂ ਆਪਣੇ ਸੰਘਰਸ਼ ਨੂੰ ਨਿਵੇਕਲਾ ਕਰਦਿਆਂ ਯੂਨੀਅਨ ਦੇ ਸੂਬਾ ਕਨਵੀਨਰ ਨਰਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਲੂਕਾ ਅਤੇ ਜਨਰਲ ਸਕੱਤਰ ਮਹੇਸ਼ ਸ਼ਰਮਾ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਭਰੋਸੇ ਦਿੱਤੇ ਜਾ ਰਹੇ ਹਨ ਇਸ ਪਰ ਇਸ ਨੂੰ ਅਮਲੀ ਰੂਪ ਦੇਣ ਵਿੱਚ ਹਰ ਸਮੇਂ ਟਾਲਾ ਵੱਟਣ ਦੀ ਨੀਤੀ ‘ਤੇ ਹੀ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹਜ਼ਾਰਾਂ ਮੁਲਾਜ਼ਮ ਬੀਤੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਸਫਲਤਾ ਨਾਲ਼ ਕੰਮ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁੱਲ ਪਾਉਣ ਦੀ ਥਾਂ ਨਵੀਆਂ ਅਸਾਮੀਆਂ ਕੱਢ ਕੇ ਉਹਨਾਂ ਦੇ ਜਖ਼ਮਾਂ ‘ਤੇ ਨਮਕ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਅੱਜ ਤਖਤ ਸਾਹਿਬ ਤੋਂ ਅਸ਼ੀਰਵਾਦ ਲੈ ਕੇ ਆਪਣੀ ਇਸ ਮੁਹਿੰਮ ਦੀ ਸਫ਼ਲਤਾ ਦੀ ਕਾਮਨਾ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਸੁਮੱਤ ਬਖਸ਼ਣ ਦੀ ਅਰਦਾਸ ਵੀ ਕੀਤੀ ਹੈ।
ਉਕਤ ਆਗੂਆਂ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਤੋਂ ਯੂਨੀਅਨ ਨੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦੀ ਮੰਗ ਸੰਬੰਧੀ ਅਪੀਲ ਵੱਖ-ਵੱਖ ਹਲਕਿਆਂ ਦੇ ਪ੍ਰਤੀਨਿਧੀਆਂ ਨੂੰ ਦੇਣ ਦੀ ਸ਼ੁਰੂਆਤ ਕੀਤੀ ਹੈ, ਜਿਸ ਨੂੰ ਸੂਬੇ ਭਰ ਵਿੱਚ ਚਾਲੂ ਰੱਖਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਮਾਮਲੇ ‘ਤੇ ਕੋਈ ਢੁੱਕਵਾਂ ਕਦਮ ਨਾ ਚੁੱਕਿਆ ਤਾਂ ਉਹ ਮਜ਼ਬੂਰਨ ਤਿੱਖਾ ਸੰਘਰਸ਼ ਵਿੱਡਣ ਲਈ ਮੈਦਾਨ ‘ਚ ਆਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸ਼ਰਮਾ, ਸੁਨੀਲ ਸਿੰਗਲਾ, ਜਗਦੇਵ ਸਿੰਘ ਮਾਨਸਾ, ਗੁਰਪ੍ਰੀਤ ਸਿੰਘ ਭੁਲੱਰ, ਰਜਤ ਸ਼ਰਮਾ, ਚਮਕੌਰ ਸਿੰਘ, ਮੋਨਿਕਾ ਰਾਣੀ, ਅਮਰਜੀਤ ਕੌਰ, ਪਰਮਿੰਦਰ ਪਾਲ ਕੌਰ, ਕੁਲਦੀਪ ਕੌਰ, ਕੁਲਵਿੰਦਰ ਸਿੰਘ ਅਤੇ ਲਲਿਤ ਸ਼ਰਮਾ ਆਦਿਸ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *