ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਹੋਵੇਗੀ ਭਲਕੇ

ss1

ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਹੋਵੇਗੀ ਭਲਕੇ

????????????????????????????????????

ਤਲਵੰਡੀ ਸਾਬੋ, 6 ਅਗਸਤ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਮਾਰਗ ਉੱਪਰ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਨੂੰ ਚੁਕਵਾਉਣ ਲਈ ਆਰੰਭੀ ਮੁਹਿੰਮ ਤਹਿਤ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਹਾਜੀ ਰਤਨ ਸਾਹਿਬ, ਬਠਿੰਡਾ ਵਿਖੇ 8 ਅਗਸਤ 2016 ਦਿਨ ਸੋਮਵਾਰ ਨੂੰ ਕੀਤੀ ਜਾ ਰਹੀ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਇੰਟਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਜਥੇਬੰਦੀ ਦੇ ਧਾਰਮਿਕ ਵਿੰਗ ਦੇ ਸੰਚਾਲਕ ਗਿਆਨੀ ਰਾਜਪਾਲ ਸਿੰਘ ਖ਼ਾਲਸਾ ਨੇ ਮੀਡੀਆ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਬੰਦੀ ਦੇ ਆਲ ਇੰਡੀਆ ਕਨਵੀਨਰ ਭਾਈ ਸੁਖਵਿੰਦਰ ਸਿੰਘ ਅਗਵਾਨ (ਭਤੀਜਾ ਸ਼ਹੀਦ ਭਾਈ ਸਤਵੰਤ ਸਿੰਘ ਜੀ), ਪੰਜਾਬ ਪ੍ਰਧਾਨ ਭਾਈ ਗੁਰਮੁਖ ਸਿੰਘ, ਧਾਰਮਿਕ ਵਿੰਗ ਦੇ ਪ੍ਰਧਾਨ ਬਾਬਾ ਸਤਨਾਮ ਸਿੰਘ ਵੱਲੀਆਂ, ਜਥੇਦਾਰ ਦਲੀਪ ਸਿੰਘ ਚਕਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਵਿਚੋਂ ਜਥੇਬੰਦੀ ਦੇ ਅਹੁਦੇਦਾਰ, ਜਿਲ੍ਹਾ ਪ੍ਰਧਾਨ, ਵਰਕਰ ਅਤੇ ਮੈਂਬਰ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ। ਮੀਟਿੰਗ ਤੋਂ ਉਪਰੰਤ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਉਪਰ ਬਣੇ ਮਾਰਗ ਤੋਂ ਸ਼ਰਾਬ ਦੇ ਠੇਕਿਆਂ ਨੂੰ ਚੁਕਵਾਉਣ ਸਬੰਧੀ ਜਿਲ੍ਹਾ ਬਠਿੰਡਾ ਦੇ ਡੀ.ਸੀ. ਦਫਤਰ ਵਿਖੇ ਮੰਗ-ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਭਾਈ ਸਤਨਾਮ ਸਿੰਘ ਕੈਲੇ ਬਾਂਦਰ, ਗੁਰਪ੍ਰੀਤ ਸਿੰਘ, ਜਲੌਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਮੱਲੇਵਾਲਾ, ਬਿੰਦਰ ਸਿੰਘ ਕਾਲਾਂਵਾਲੀ, ਗੁਰਮੀਤ ਸਿੰਘ ਖ਼ਾਲਸਾ, ਬਲਕੌਰ ਸਿੰਘ ਖ਼ਾਲਸਾ, ਇਕਬਾਲ ਸਿੰਘ ਚੜ੍ਹਦੀਕਲਾ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *