ਚੋਣਾਂ ਤੋਂ ਪਹਿਲਾਂ ਹੀ ਵਧੀਆਂ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ, ਉਹ ਹੋ ਰਿਹੈ ਜੋ ਸੋਚਿਆ ਨਹੀਂ ਸੀ

ss1

ਚੋਣਾਂ ਤੋਂ ਪਹਿਲਾਂ ਹੀ ਵਧੀਆਂ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ, ਉਹ ਹੋ ਰਿਹੈ ਜੋ ਸੋਚਿਆ ਨਹੀਂ ਸੀ

10-33ਬਠਿੰਡਾ : ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਸ਼ੁਰੂ ਹੋਈ ਬਗਾਵਤ ਲਗਾਤਾਰ ਵੱਧਦੀ ਜਾ ਰਹੀ ਹੈ। ਬਠਿੰਡਾ ਵਿਚ ਆਮ ਆਦਮੀ ਪਾਰਟੀ ਦੇ ਯੂਥ ਵਰਕਰਾਂ ਨੇ ਬਠਿੰਡਾ ਦਿਹਾਤੀ ਤੋਂ ਐਲਾਨੀ ਗਈ ਉਮੀਦਵਾਰ ਰਵਿੰਦਰ ਰੂਬੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਹੱਥਾਂ ਵਿਚ ਰੁਪਿੰਦਰ ਕੌਰ ਗੋ ਬੈਕ, ਦਿੱਲੀ ਟੀਮ ਗੋ ਬੈਕ ਦੇ ਪੋਸਟਰ ਫੜ੍ਹ ਕੇ ਪਹਿਲਾਂ ਰੋਸ ਮਾਰਚ ਕੱਢਿਆ ਅਤੇ ਬਾਅਦ ਵਿਚ ਰੂਬੀ ਤੇ ਰੋਮੀ ਭੱਟੀ ਦਾ ਪੁਤਲਾ ਫੂਕਿਆ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਬਲਾਚੌਰ ਵਿਚ ਰਿਟਾਇਰਡ ਬ੍ਰਿਗੇਡੀਅਰ ਰਾਜ ਕੁਮਾਰ ਦਾ ਵਲੰਟੀਅਰਾਂ ਵਲੋਂ ਵਿਰੋਧ ਕੀਤਾ ਗਿਆ ਸੀ। ਇੰਨਾ ਹੀ ਨਹੀਂ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ 19 ਉਮੀਦਵਾਰਾਂ ਦੀ ਪਹਿਲੀ ਸੂਚੀ ਸਾਹਮਣੇ ਆਉਣ ਤੋਂ ਬਾਅਦ ‘ਆਪ’ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਵੀ ਨਾਰਾਜ਼ਗੀ ਸਾਹਮਣੇ ਆਈ ਸੀ। ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਲਗਾਤਾਰ ਇਸ ਦਾ ਵਿਰੋਧ ਹੁੰਦਾ ਆ ਰਿਹਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *