ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਦਾ ਸਿਲਸਿਲਾ ਜਾਰੀ

ss1

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਦਾ ਸਿਲਸਿਲਾ ਜਾਰੀ

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਹਲਕਾ ਵਿਧਾਇਕ ਜੀਤਮਹਿੰਦਰ ਸਿੱਧੂ ਵੱਲੋਂ ਦਿੱਤੇ ਨਿਰਦੇਸ਼ਾਂ ਤੇ ਅਮਲ ਕਰਦਿਆਂ ਪਿੰਡਾਂ ਵਿੱਚ ਜਾ ਕੇ ਉਕਤ ਸਕੀਮ ਦੇ ਕਾਰਡ ਵੰਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸੇ ਲੜੀ ਤਹਿਤ ਅੱਜ ਹਲਕੇ ਦੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਗਿਆਨਾ ਵਿੱਚ ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ ਵੱਲੋਂ ਪਿੰਡ ਦੇ ਡਿੱਪੂ ਹੋਲਡਰ ਦੀ ਮਦੱਦ ਨਾਲ ਲਾਭਪਾਤਰੀ ਮਰਦਾਂ ਅਤੇ ਔਰਤਾਂ ਨੂੰ ਉਕਤ ਕਾਰਡ ਤਕਸੀਮ ਕੀਤੇ ਗਏ। ਬਾਬੂ ਸਿੰਘ ਮਾਨ ਨੇ ਇਸ ਮੌਕੇ ਲਾਭਪਾਤਰੀਆਂ ਨੂੰ ਦੱਸਿਆ ਕਿ ਕਾਰਡ ਧਾਰਕਾਂ ਦਾ ਪੰਜਾਹ ਹਜ਼ਾਰ ਰੁਪਏ ਤੱਕ ਦਾ ਇਲਾਜ ਸਾਰੇ ਸਰਕਾਰੀ ਅਤੇ ਚੁਣਿੰਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਵੇਗਾ ਤੇ ਨੀਲੇ ਰਾਸ਼ਨ ਕਾਰਡ ਧਾਰਕਾਂ ਤੋਂ ਇਲਾਵਾ ਹੁਣ ਇਹ ਸਕੀਮ ਕਿਸਾਨਾਂ, ਵਪਾਰੀਆਂ ਤੇ ਹੋਰਨਾਂ ਵਰਗਾਂ ਦੇ ਲੋਕਾਂ ਤੇ ਵੀ ਲਾਗੂ ਕਰ ਦਿੱਤੀ ਗਈ ਹੈ ਤਾਂ ਕਿ ਸਾਰੇ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਉਠਾ ਸਕਣ। ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਆਗੂ ਬਲਵੀਰ ਗਿਆਨਾ, ਮਹਿੰਦਰ ਸਿੰਘ ਖਜਾਨਚੀ ਸਾਬਕਾ ਮੈਂਬਰ ਬਲਾਕ ਸੰਮਤੀ ਤੇ ਪਿੰਡ ਦੇ ਮੋਹਤਬਰ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *