ਆਦਰਸ਼ ਸਕੂਲ ਭਾਗੂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ss1

ਆਦਰਸ਼ ਸਕੂਲ ਭਾਗੂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

29-23 (2)
ਲੰਬੀ, 29 ਅਪ੍ਰੈਲ (ਆਰਤੀ ਕਮਲ) : ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਆਉਂਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਾਗੂ ਵਿਖੇ ਸਲਾਨਾ ਇਨਾਮ ਵੰਡ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ । ਇਸ ਮੌਕੇ ਸਕੂਲ ਦੀ ਪਹਿਲੀ ਜਮਾਤ ਤੋਂ ਲੈ ਕੇ ਗਿਆਰਵੀਂ ਜਮਾਤ ਤੱਕ ਦੇ ਅਕੈਡਿਮਕ ਪੱਖੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਪਰਮਿੰਦਰ ਕੌਰ ਸੰਧੂ ਵੱਲੋਂ ਇਨਾਮ ਵੰਡਣ ਦੀ ਰਸਮ ਆਪਣੇ ਕਰ ਕਮਲਾਂ ਨਾਲ ਕੀਤੀ ਗਈ । ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਟੇਜ ਸੰਚਾਲਨ ਸ੍ਰੀ ਰਾਜੇਸ਼ ਬਾਂਸਲ ਅਤੇ ਸ੍ਰੀਮਤੀ ਸੁਖਦੀਪ ਕੌਰ ਨੇ ਕੀਤਾ । ਸਟੇਜ ਸਕੱਤਰ ਨੇ ਦੱਸਿਆ ਕਿ ਸੂਕਲ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਸੰਧੂ ਆਪਣੀ ਲਗਭਗ 37 ਸਾਲਾਂ ਦੀ ਨੌਕਰੀ ਕਰਨ ਉਪਰੰਤ ਭਲਕੇ 30 ਅਪ੍ਰੈਲ 2016 ਨੂੰ ਸੇਵਾ ਮੁਕਤ ਹੋ ਰਹੇ ਹਨ ਅਤੇ ਉਹਨਾਂ ਦੀ ਯੋਗ ਅਗਵਾਈ ਵਿਚ ਜਿਥੇ ਸਕੂਲ ਨੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ ਉਥੇ ਹੀ ਬਹੁਤ ਸਾਰੇ ਵਿਦਿਆਰਥੀ ਉਚ ਵਿਦਿਆ ਪ੍ਰਾਪਤ ਕਰਕੇ ਅੱਜ ਬਹੁਤ ਹੀ ਉਚੀਆਂ ਪਦਵੀਆਂ ਤੇ ਕੰਮ ਕਰ ਰਹੇ ਹਨ ।

ਪ੍ਰਿੰਸੀਪਲ ਨੇ ਵੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਚੰਗੀ ਕਾਰਗੁਜਾਰੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀ ਹੌਸਲਾਂ ਅਫਜਾਈ ਕੀਤੀ। ਉਹਨਾਂ ਆਪਣੀ ਜਿੰਦਗੀ ਵਿਚ ਹਾਸਲ ਕੀਤੀ ਇਸ ਸਫਲਤਾ ਦੇ ਨੁਕਤੇ ਦੱਸਦੇ ਹੋਏ ਜ਼ਜ਼ਬਾਤੀ ਹੁੰਦੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਸ੍ਰੀਮਤੀ ਅੰਮ੍ਰਿਤਪਾਲ ਕੌਰ, ਸ੍ਰੀ ਵਿਸ਼ਾਲ ਬੱਤਾ, ਸ੍ਰੀਮਤੀ ਸਨੇਹ ਲਤਾ, ਸ੍ਰੀਮਤੀ ਰਾਜਬੀਰ ਕੌਰ, ਸ੍ਰੀਮਤੀ ਰਿੰਕੂ ਗੁਪਤਾ, ਸ੍ਰੀਮਤੀ ਸੋਨੀ ਗਰਗ, ਸ੍ਰੀ ਭੁਪਿੰਦਰ ਕੁਮਾਰ ਖੰਨਾ, ਸ੍ਰੀ ਵਕੀਲ ਸਿੰਘ ਮੀਤ ਪ੍ਰਧਾਨ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਸਮੂਹ ਸਟਾਫ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *