ਕਿਸਾਨ ਯੂਨੀਅਨ ਨੇ ਸਰਕਾਰ ਨੂੰ ਘੇਰਨ ਦਾ ਕੀਤਾ ਐਲਾਨ

ss1

ਕਿਸਾਨ ਯੂਨੀਅਨ ਨੇ ਸਰਕਾਰ ਨੂੰ ਘੇਰਨ ਦਾ ਕੀਤਾ ਐਲਾਨ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਪੰਜਾਬ ਵਿੱਚ ਕਰਜ਼ੇ ਕਾਰਨ ਹੋ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ’ਤੇ ਰਾਜ ਸਰਕਾਰ ਵੱਲੋਂ ਧਾਰਨ ਕੀਤੀ ਗਈ ਚੁੱਪ ਦੇ ਰੋਸ ਵਜੋਂ 24 ਤੋਂ 28 ਮਈ ਤੱਕ ਲਗਾਤਾਰ ਪੰਜ ਦਿਨ ਜ਼ਿਲ੍ਹਾ ਪੱਧਰ ’ਤੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ।

ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਮੀਟਿੰਗ ਵੱਲੋਂ ਮਤਾ ਪਾਸ ਕਰ ਕੇ ਜੋਧਪੁਰ (ਬਰਨਾਲਾ) ’ਚ ਆੜ੍ਹਤੀ-ਹਕੂਮਤ ਗੱਠਜੋੜ ਵੱਲੋਂ ਧੱਕੇ ਨਾਲ ਜ਼ਮੀਨ ਹਥਿਆਉਣ ਸਮੇਂ ਕਿਸਾਨ ਮਾਂ-ਪੁੱਤ ਨੂੰ ਇਕੱਠਿਆਂ ਖ਼ੁਦਕੁਸ਼ੀ ਲਈ ਮਜਬੂਰ ਕੀਤੇ ਜਾਣ ਦੀ ਘਟਨਾ ਦੀ ਨਿਖੇਧੀ ਕੀਤੀ ਗਈ।

ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਚੀਮਾ ਵੱਲੋਂ ਇਸ ਘਟਨਾ ਬਾਰੇ ਬੀ.ਕੇ.ਯੂ. ( ਡਕੌਂਦਾ) ਦੇ ਆਗੂਆਂ ਅਤੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਵਿਰੁੱਧ ਦਿੱਤੇ ਬਿਆਨ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

print
Share Button
Print Friendly, PDF & Email

Leave a Reply

Your email address will not be published. Required fields are marked *