ਸਿਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਵਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

ss1

ਸਿਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਵਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

18-5
ਸ਼੍ਰੀ ਅਨੰਦਪੁਰ ਸਾਹਿਬ, 18 ਅਗਸਤ (ਦਵਿੰਦਰਪਾਲ ਸਿੰਘ): ਸਿਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਪਿੰਡ ਸਜਮੋਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਭਾਈ ਦਵਿੰਦਰ ਸਿੰਘ ਵਲੋਂ ਵੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਭਾਈ ਸੁਰਤਾ ਸਿੰਘ ਅਤੇ ਭਾਈ ਰਜਿੰਦਰ ਸਿੰਘ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਭਾਈ ਇੰਦਰਪਾਲ ਸਿੰਘ, ਰਾਮਪਾਲ ਸਿੰਘ, ਪਿਆਰਾ ਸਿੰਘ, ਮਨਪ੍ਰੀਤ ਸਿੰਘ, ਅਮਰਿੰਦਰ ਸਿੰਘ, ਤਜਿੰਦਰ ਕੌਰ, ਸੁਨੀਤਾ ਕੌਰ, ਅਮਨਦੀਪ ਕੌਰ, ਪੂਨਮਜੀਤ ਕੌਰ, ਮਨਪ੍ਰੀਤ ਕੌਰ, ਹਰਦੀਪ ਕੌਰ, ਰਣਜੀਤ ਕੌਰ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *