ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਬਾਬਾ ਬਲਬੀਰ ਸਿੰਘ

ss1

ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਬਾਬਾ ਬਲਬੀਰ ਸਿੰਘ
ਕਿਹਾ ਸਬੰਧਿਤ ਸਰਕਾਰਾਂ ਵਰਤਣ ਸਖਤੀ, ਭਾਵਨਾਵਾਂ ਨੂੰ ਪੁੱਜ ਰਹੀ ਠੇਸ ਹੁਣ ਬਰਦਾਸ਼ਤ ਤੋਂ ਬਾਹਰ

18-41
ਤਲਵੰਡੀ ਸਾਬੋ, 18 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੁੂ ਸਾਹਿਬ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਅਤੇ ਬਾਣੀ ਦੇ ਗੁਟਕੇ ਸਾਹਿਬਾਨਾਂ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।
ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਦੇਗਸਰ ਬੇਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਇੰਗਲੈਂਡ ਦੇ ਇੱਕ ਗੁਰਦੁਆਰਾ ਸਾਹਿਬ ਅਤੇ ਹੁਣ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਝਨਾਖੇੜੀ ਵਿਖੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਨੇ ਪਹਿਲਾਂ ਤੋਂ ਹੀ ਅਜਿਹੀਆਂ ਘਟਨਾਵਾਂ ਕਾਰਨ ਚਿੰਤਿਤ ਕੌਮ ਨੂੰ ਇੱਕ ਵਾਰ ਫਿਰ ਝੰਜੋੜ ਕੇ ਰੱਖ ਦਿੱਤਾ ਹੈ। ਬੁੱਢਾ ਦਲ ਮੁਖੀ ਨੇ ਕਿਹਾ ਕਿ ਬੇਅਦਬੀ ਘਟਨਾਵਾਂ ਵਿੱਚ ਆ ਰਹੀ ਤੇਜੀ ਹੁਣ ਕੌਮ ਦੇ ਬਰਦਾਸ਼ਤ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਸਬੰਧਿਤ ਸਰਕਾਰਾਂ ਨੂੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਦੀ ਭਾਵਨਾਵਾਂ ਨੂੰ ਸਮਝਦਿਆਂ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਬੇਅਦਬੀ ਕਾਡਾਂ ਦੇ ਦੋਸ਼ੀਆਂ ਨੂੰ ਫੜ੍ਹਨ ਲਈ ਠੋਸ ਉਪਰਾਲੇ ਕਰਕੇ ਉਨ੍ਹਾਂ ਵਿਅਕਤੀਆਂ ਨੂੰ ਮਿਸਾਲੀ ਸਜ਼ਾਵਾਂ ਦੁਆਉਣ ਦਾ ਯਤਨ ਕਰਨ ਜਿਨ੍ਹਾਂ ਨੇ ਅਜਿਹੇ ਘਿਨਾਉਣੇ ਕਾਰਿਆਂ ਨੂੰ ਅੰਜਾਮ ਦਿੱਤਾ ਹੈ ਤਾਂ ਕਿ ਮੁੜ ਕੋਈ ਅਜਿਹੀ ਹਰਕਤ ਕਰਨ ਬਾਰੇ ਸੋਚ ਤੱਕ ਨਾ ਸਕੇ।
ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਵਿਦੇਸ਼ੀ ਸਰਕਾਰਾਂ ਨਾਲ ਗੱਲਬਾਤ ਕਰਨ ਉੱਥੇ ਰਾਜਸਥਾਨ ਸਰਕਾਰ ਨੂੰ ਵੀ ਬੇਨਤੀ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਵੇ।
ਇਸ ਮੌਕੇ ਬੁੱਢਾ ਦਲ ਮੁਖੀ ਨਾਲ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਜੱਸਾ ਸਿੰਘ ਪੀ ਏ, ਭਾਈ ਮੇਜਰ ਸਿੰਘ ਮੁਖਤਿਆਰ ਏ ਆਮ, ਭਾਈ ਸਰਵਣ ਸਿੰਘ ਮਝੈਲ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਰਣਯੋਧ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਪਿਆਰਾ ਸਿੰਘ ਆਦਿ ਸਿੰਘ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *