ਗਿਆਨੀ ਗੁਰਬਚਨ ਸਿੰਘ ਦਾ ਵਿਰੋਧ, ਟਮਾਟਰਾਂ ਦਾ ਵਰਖਾ

ss1

ਗਿਆਨੀ ਗੁਰਬਚਨ ਸਿੰਘ ਦਾ ਵਿਰੋਧ, ਟਮਾਟਰਾਂ ਦਾ ਵਰਖਾ

19-45

ਬਠਿੰਡਾ: ਪੰਜਾਬ ਦੀ ਸਬ ਡਵੀਜਨ ਤਲਵੰਡੀ ਸਾਬੋ ਨਾਲ ਲੱਗਦੇ ਹਰਿਆਣਾ ਦੇ ਪਿੰਡ ਦਾਦੂ ਵਿੱਚ ਬਰਸੀ ਸਮਾਗਮ ਦੌਰਾਨ ਆਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੰਗਤਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਵਿਰੋਧ ਦੌਰਾਨ ਸਮਾਗਮ ਦੇ ਪ੍ਰਬੰਧਕਾਂ ਨਾਲ ਵਿਰੋਧ ਕਰ ਲੋਕਾਂ ਦੀ ਝੜਪ ਵੀ ਹੋ ਗਈ।, ਗਿਆਨੀ ਗੁਰਬਚਨ ਸਿੰਘ ਨੇ ਵਿਰੋਧ ਕਰ ਰਹੇ ਲੋਕਾਂ ਨੂੰ ਏਜੰਸੀਆਂ ਦੇ ਲੋਕ ਦੱਸਿਆ। ਪਿੰਡ ਦਾਦੂ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਹੈੱਡਕੁਆਟਰ ਹੈ।

ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਦਾਦੂ ਵਿੱਚ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਬਾਬਾ ਗੁਰਦੇਵ ਸਿੰਘ ਦੀ ਬਰਸੀ ਹਰ ਸਾਲ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਦੇਖ ਰੇਖ ਵਿੱਚ ਮਨਾਈ ਜਾਂਦੀ ਹੈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੇ ਸ਼ਮੂਲੀਅਤ ਕਰਨੀ ਸੀ। ਇਸ ਕਰਕੇ ਪਿੰਡ ਦੀਆਂ ਕੁਝ ਸਿੱਖ ਸੰਗਤਾਂ ਨੇ ਜਥੇਦਾਰਾਂ ਦਾ ਸਮਾਗਮ ਵਿੱਚ ਪੁੱਜਣ ‘ਤੇ ਕਾਲੀਆਂ ਝੰਡੀਆਂ ਤੇ ਟਮਾਟਰ ਮਾਰਕੇ ਵਿਰੋਧ ਕਰਨ ਦਾ ਐਲਾਨ ਕੀਤਾ ਸੀ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਿੰਡ ਵਿੱਚ ਦਾਖਲ ਹੋਏ ਤਾਂ ਪਿੰਡ ਦੇ ਰਸਤੇ ‘ਤੇ ਖੜ੍ਹੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਜਥੇਦਾਰ ਦਾ ਵਿਰੋਧਾ ਕੀਤਾ। ਪਿੰਡ ਵਿੱਚ ਦਾਖਲ ਹੋਣ ‘ਤੇ ਕੋਠੇ ‘ਤੇ ਬੈਠੇ ਲੋਕਾਂ ਨੇ ਟਮਾਟਰਾਂ ਦੀ ਵਰਖਾ ਕਰ ਦਿੱਤੀ। ਇੱਥੇ ਹੀ ਬੱਸ ਨਹੀਂ ਸਮਾਗਮ ਦੌਰਾਨ ਜਦੋਂ ਜਥੇਦਾਰ ਸੰਬੋਧਨ ਕਰਨ ਲੱਗੇ ਤਾਂ ਪੰਡਾਲ ਵਿੱਚ ਬੈਠੇ ਕੁਝ ਲੋਕਾਂ ਨੇ ਕਾਲੀਆਂ ਝੰਡੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਵਿਰੋਧ ਕਰਨਾ ਸੁਰੂ ਕਰ ਦਿੱਤਾ। ਇਸ ਕਰਕੇ ਸੰਗਤ ਵਿੱਚੋਂ ਭੜਕੇ ਲੋਕਾਂ ਤੇ ਸਮਾਗਮ ਵਿੱਚ ਲੱਗੀ ਟਾਸਕ ਫੋਰਸ ਨੇ ਵਿਰੋਧ ਕਰ ਰਹੇ ਲੋਕਾਂ ਦਾ ਕੁਟਾਪਾ ਚਾੜ੍ਹ ਦਿੱਤਾ। ਇਸ ਦੌਰਾਨ ਅੱਧਾ ਦਰਜਨ ਪ੍ਰਦਰਸ਼ਨਕਾਰੀ ਜ਼ਖਮੀ ਵੀ ਹੋ ਗਏ।

print
Share Button
Print Friendly, PDF & Email

Leave a Reply

Your email address will not be published. Required fields are marked *