ਸਿਹਤ ਵਿਭਾਗ ਦੀ ਟੀਮ ਨੇ ਗਲੇ-ਸੜੇ ਫਲ-ਫਰੂਟ ਸਟਵਾਏ

ss1

ਸਿਹਤ ਵਿਭਾਗ ਦੀ ਟੀਮ ਨੇ ਗਲੇ-ਸੜੇ ਫਲ-ਫਰੂਟ ਸਟਵਾਏ
ਦੁਕਾਨਦਾਰਾਂ ਨੂੰ ਆਲਾ-ਦੁਆਲਾ ਸਾਫ ਰੱਖਣ ਦੀ ਕੀਤੀ ਅਪੀਲ-

25-6
ਸਾਦਿਕ, 25 ਅਗਸਤ (ਗੁਲਜ਼ਾਰ ਮਦੀਨਾ)-ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਚੰਗੀਆ ਸਿਹਤ ਸਹੂਲਤਾਂ ਅਤੇ ਸਿਹਤ ਸਕੀਮਾਂ ਪਹੁੰਚਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਮਾਸ ਮੀਡੀਆ ਵਿੰਗ ਵੱਲੋਂ ਸਮੇ-ਸਮੇਂ ਤੇ ਸੈਮੀਨਾਰ, ਵਰਕਸ਼ਾਪ ਅਤੇ ਕੈਂਪ ਲਗਾ ਕੇ ਲੋਕਾਂ ਤੱਕ ਭਿਆਨਕ ਬਿਮਾਰੀਆ ਦੇ ਲੱਛਣ, ਬਚਾਅ ਅਤੇ ਇਲਾਜ ਸੰਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਹੀ ਮੰਤਵ ਨਾਲ ਸਿਵਲ ਸਰਜਨ ਫਰੀਦਕੋਟ ਡਾ. ਸੰਪੂਰਨ ਸਿੰਘ ਅਤੇ ਜ਼ਿਲਾ ਸਿਹਤ ਅਫਸਰ ਡਾ. ਜੀਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਂ ਤਹਿਤ ਖਾਣ-ਪੀਣ ਦੀਆਂ ਵਸਤੂਆਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਡਾ. ਮਨਜੀਤ ਕ੍ਰਿਸ਼ਨ ਭੱਲਾ ਦੀ ਯੋਗ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰ ਡਾ. ਪ੍ਰਭਦੀਪ ਸਿੰਘ ਚਾਵਲਾ, ਹੈਲਥ ਸੁਪਰਵਾਈਜ਼ਰ ਬਲਵਿੰਦਰ ਸਿੰਘ ਬਰਾੜ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਟੀਮ ਵੱਲੋਂ ਪਿੰਡਾਂ ਵਿੱਚ ਚਾਹ-ਦੁੱਧ ਦੀਆ ਦੁਕਾਨਾਂ, ਢਾਬੇ ਅਤੇ ਫਲ-ਫਰੂਟ ਦੀਆ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾ ਨੂੰ ਸਾਫ-ਸਫਾਈ ਰੱਖਣ ਅਤੇ ਖਾਣ ਪੀਣ ਦਾ ਸਮਾਨ ਢੱਕ ਕੇ ਰੱਖਣ ਦੀ ਹਦਾਇਤ ਵੀ ਕੀਤੀ ਗਈ। ਇਸ ਦੌਰੇ ਦੌਰਾਨ ਟੀਮ ਵੱਲੋਂ ਕਈ ਦੁਕਾਨਾਂ ਤੋਂ ਗਲੇ ਸੜੇ ਫਲ-ਫਰੂਟ ਨੂੰ ਵੀ ਸਟਵਾਇਆ ਗਿਆ। ਉਨਾਂ ਆਮ ਲੋਕਾਂ ਨੂੰ ਵੀ ਸਾਫ ਸੂਥਰਾ ਖਾਣ-ਪੀਣ ਅਤੇ ਆਪਣਾ ਆਲਾ-ਦੁਆਲਾ ਸਾਫ ਰੱਖਣ ਦੀ ਅਪੀਲ ਕੀਤੀ। ਜਨਤਕ ਸਥਾਨਾਂ ਜਿੱਥੇ ਆਮ ਨਾਗਰਿਕ ਆਉਂਦੇ-ਜਾਂਦੇ ਹਨ, ਦੀ ਚੈਕਿੰਗ ਕਰਕੇ ਸਿਗਰੇਟ ਅਤੇ ਬੀੜੀ ਪੀਣ ਵਾਲਿਆਂ ਨੂੰ ਜ਼ੁਰਮਾਨਾ ਕੀਤਾ। ਜਿਹੜੇ ਜਨਤਕ ਸਥਾਨਾਂ ‘ਤੇ ਤੰਬਾਕੂਨੋਸ਼ੀ ਦੀ ਪਾਬੰਦੀ ਬਾਰੇ ਬੋਰਡ ਨਹੀਂ ਲੱਗੇ ਸਨ ਜਾਂ ਤੰਬਾਕੂਨੋਸ਼ੀ ਦੇ ਸਬੂਤ ਮਿਲੇ, ਉੱਥੇ ਮਾਲਕਾਂ ਨੂੰ ਮੌਕੇ ਤੇ ਜ਼ੁਰਮਾਨਾ ਵੀ ਕੀਤਾ ਗਿਆ ਟੀਮ ਵੱਲੋਂ ਜਾਗਰੂਕਤਾ ਸਮਗਰੀ ਵੀ ਵੰਡੀ ਗਈ ਤਾਂ ਜੋ ਭਿਆਨਕ ਬਿਮਾਰੀਆ ਸਬੰਧੀ ਜਾਣਕਾਰੀ ਘਰ-ਘਰ ਪਹੁੰਚ ਸਕੇ। ਇਸ ਮੌਕੇ ਟ੍ਰੈਫਿਕ ਪੁਲਿਸ ਕਰਮਚਾਰੀਆ ਨੇ ਵੀ ਪੂਰਨ ਸਹਿਯੋਗ ਦਿੱਤਾ।

print
Share Button
Print Friendly, PDF & Email