ਸਕੂਲ ਨੂੰ ਅਪਗ੍ਰੇਡ ਕਰਵਾਉਣ ਲਈ ਟੈਂਕੀ ‘ਤੇ ਚੜੇ

ss1

ਸਕੂਲ ਨੂੰ ਅਪਗ੍ਰੇਡ ਕਰਵਾਉਣ ਲਈ ਟੈਂਕੀ ‘ਤੇ ਚੜੇ
ਅਣਮਿੱਥੇ ਸਮੇਂ ਲਈ ਬਰਨਾਲਾ ਮਾਨਸਾ ਰੋਡ ਜਾਮ

8-12 (1)
ਤਪਾ ਮੰਡੀ, , ੮ ਮਈ (ਨਰੇਸ਼ ਗਰਗ)- ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਵਾਉਣ ਲਈ ਲੰਬੇ ਸਮੇਂ ਤੋਂ ਸ਼ੰਘਰਸ ਕਰ ਰਹੇ ਪਿੰਡ ਧੌਲਾ ਵਾਸੀਆਂ ਨੇ ਸਕੂਲ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਬਰਨਾਲਾ ਮਾਨਸਾ ਰੋਡ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਕੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਪਿੰਡ ਦੇ ਲੋਕ ਟੈਂਕੀ ‘ਤੇ ਚੜ ਗਏ।ਜਿਸ ਨਾਲ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ।ਧਰਨੇ ਵਿਚ ਪੰਜਾਬ ਦੀਆਂ ੧੬ ਜਥੇਬੰਦੀਆਂ ਦੇ ਵਰਕਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ।ਇਸ ਮੌਕੇ ਧਰਨੇ ਨੂੰ ਸੰਬੋਧਨ ਨੂੰ ਕਰਦਿਆ ਸਕੂਲ ਐਕਸਨ ਕਮੇਟੀ ਦੇ ਆਗੂ ਰੂਪ ਸਿੰਘ ਧੌਲਾ, ਮਾ. ਜਗਰਾਜ ਧੌਲਾ, ਗੁਰਮੇਲ ਸਿੰਘ ਕਾਟੂ, ਐਡਵੋਕੇਟ ਗੁਰਚਰਨ ਸਿੰਘ ਧਾਲੀਵਾਲ, ਕਲੱਬ ਪ੍ਰਧਾਨ ਸੰਦੀਪ ਬਾਵਾ, ਗੁਰਸੇਵਕ ਸਿੰਘ ਧੌਲਾ, ਪੰਚ ਸਮਰਜੀਤ ਸਿੰਘ, ਪੰਚ ਗੁਰਜੰਟ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੀ ਸੁੱਤੀ ਸਰਕਾਰ ਨੂੰ ਜਗਾਉਣ ਅਤੇ ਸਕੂਲ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਪਰ ਸਰਕਾਰ ਦੇ ਕੰਨ ‘ਤੇ ਜੂੰਅ ਨਹੀਂ ਸਰਕ ਰਹੀ ਹੈ।ਇਸ ਲਈ ਹੁਣ ਪਿੰਡ ਨੇ ਭਰਾਤਰੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਅਕਾਲੀ ਭਾਜਪਾ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾ ਰਹੀ ਹੈ।ਬੀ.ਕੇ.ਯੂ ਉਗਰਾਹਾਂ ਦੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਇਕਾਈ ਪ੍ਰਧਾਨ ਗੁਰਮੇਲ ਸਿੰਘ, ਡਕੌਂਦਾ ਯੂਨੀਅਨ ਇਕਾਈ ਪ੍ਰਧਾਨ ਗੁਰਨੈਬ ਸਿੰਘ, ਜ਼ਿਲਾਂ ਜਨਰਲ ਸਕੱਤਰ ਬਲਜੀਤ ਸਿੰਘ, ਪੀ. ਐੱਸ.ਯੂ ਆਗੂ ਸ਼ੰਕਰ ਬਦਰਾ, ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਪੰਜਾਬ ਪ੍ਰਧਾਨ ਪਿਰਮਲ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਧਰਨੇ ਵਿਚ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਦਾ ਮੁੱਢਲਾ ਹੱਕ ਲੈਣ ਲਈ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ।ਉਨਾਂ ਕਿਹਾ ਕਿ ਸਕੂਲ ਦੀ ਮੰਗ ਨੂੰ ਮਨਾ ਕੇ ਹੀ ਦਮ ਲੈਣਗੇ, ਚਾਹੇ ਜੋ ਵੀ ਕੁਰਬਾਨੀ ਦੇਣੀ ਪਵੇ।ਵਰਣਨਯੋਗ ਹੈ ਕਿ ਪਿੰਡ ਵਲੋਂ ਸਿਆਸੀ ਪਾਰਟੀਆਂ ਦਾ ਮੁਕੰਮਲ ਕੀਤਾ ਹੋਇਆ ਹੈ ਅਤੇ ਇੱਕ ਮਹੀਨੇ ਤੋਂ ਲੜੀਵਾਰ ਭੁੱਖ ਹੜਤਾਲ ‘ਤੇ ਸਨ।ਪਰ ਜਦੋਂ ਸਰਕਾਰ ਨੇ ਸਾਰ ਨਹੀਂ ਲਈ ਤਾਂ ਮਜ਼ਬੂਰ ਹੋ ਕੇ ਸੜਕਾਂ ‘ਤੇ ਉਤਰਨਾ ਪਿਆ।ਪਿੰਡ ਵਾਸੀਆਂ ਅਤੇ ਸਕੂਲ ਸੰਘਰਸ਼ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਾਇਜ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇ।ਜੇਕਰ ਮੰਗ ਜਲਦੀ ਪੂਰੀ ਨਹੀਂ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਜਿਸ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਨਿਰਮਲ ਸਿੰਘ ਨਿੰਮਾ, ਜਗਦੇਵ ਸਿੰਘ ਕਾਲਾ, ਮੇਜਰ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *