ਫੂਡ ਸਪਲਾਈ ਦਫਤਰਾਂ ਦਾ ਘਿਰਾਉ ਕਰੇਗੀ ਦਿਹਾਤੀ ਮਜਦੂਰ ਸਭਾ – ਦਰਾਜਕੇ

ss1

ਫੂਡ ਸਪਲਾਈ ਦਫਤਰਾਂ ਦਾ ਘਿਰਾਉ ਕਰੇਗੀ ਦਿਹਾਤੀ ਮਜਦੂਰ ਸਭਾ – ਦਰਾਜਕੇ

SAMSUNG CAMERA PICTURES

ਭਿੱਖੀਵਿੰਡ 29 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਦਿਹਾਤੀ ਮਜਦੂਰ ਸਭਾ ਵੱਲੋਂ ਖੇਤ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਫੂਡ ਸਪਲਾਈ ਦਫਤਰਾਂ ਅੱਗੇ ਘਿਰਾਉ ਕੀਤੇ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿਹਾਤੀ ਮਜਦੂਰ ਸਭਾ ਦੇ ਜਿਲ੍ਹਾ ਪ੍ਰਧਾਨ ਕਾਮਰੇਡ ਚਮਨ ਲਾਲ ਦਰਾਜਕੇ ਤੇ ਸੂਬਾ ਕਮੇਟੀ ਮੈਂਬਰ ਸਤਪਾਲ ਸ਼ਰਮਾ ਪੱਟੀ ਨੇ ਦਾਣਾ ਮੰਡੀ ਭਿੱਖੀਵਿੰਡ ਵਿਖੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਤੇ ਆਖਿਆ ਕਿ ਸਭਾ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਟਾ-ਦਾਲ ਸਕੀਮ ਤੋਂ ਵਾਂਝੇ ਖੇਤ ਮਜਦੂਰਾਂ ਦੀ ਮੰਗਾਂ ਸੰਬੰਧੀ ਪੰਜਾਬ ਦੇ ਫੂਡ ਸਪਲਾਈ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਜਥੇਬੰਦੀ ਦਾ ਡੈਪੂਟੇਸ਼ਨ ਮਿਲਿਆ ਜਾਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਇੱਕ ਵੱਖਰੇ ਮਤੇ ਰਾਂਹੀ ਜਥੇਬੰਦੀ ਦੇ ਸੂਬਾਈ ਸਕੱਤਰ ਗੁਰਨਾਮ ਸਿੰਘ ਦਾਊਦ ‘ਤੇ ਦਰਜ ਹੋਏ ਝੂਠੇ ਪਰਚੇ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਗਈ। ਮੀਟਿੰਗ ਦੌਰਾਨ ਕਾਮਰੇਡ ਦਲਜੀਤ ਸਿੰਘ ਦਿਆਲਪੁਰਾ, ਦਰਬਾਰਾ ਸਿੰਘ ਵਾਂ, ਅਜੀਤ ਸਿੰਘ ਕੰਬੋਕੇ, ਜਗਤਾਰ ਸਿੰਘ, ਹਰਜਿੰਦਰ ਸਿੰਘ, ਜਸਵੰਤ ਸਿੰਘ, ਸੁਖਵੰਤ ਸਿੰਘ ਆਦਿ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *