ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਲਈ ਅਸਰਦਾਰ ਜਾਗਰੂਕਤਾ ਲਹਿਰ ਸਮੇਂ ਦੀ ਮੁੱਖ ਲੋੜ : ਸ਼ੇਨਾ ਅਗਰਵਾਲ

ss1

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਲਈ ਅਸਰਦਾਰ ਜਾਗਰੂਕਤਾ ਲਹਿਰ ਸਮੇਂ ਦੀ ਮੁੱਖ ਲੋੜ : ਸ਼ੇਨਾ ਅਗਰਵਾਲ
ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿੱਚ ਜਾਗਰੂਕਤਾ ਰਾਹੀਂ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਦੀ ਲੋੜ ‘ਤੇ ਜ਼ੋਰ

ਬਠਿੰਡਾ, 14 ਸਤੰਬਰ (ਪਰਵਿੰਦਰ ਜੀਤ ਸਿੰਘ): ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਅਸਰਦਾਰ ਜਾਗਰੂਕਤਾ ਮੁਹਿੰਮ ਰਾਹੀਂ ਇਸ ਪ੍ਰੋਗਰਾਮ ਨੂੰ ਕਾਮਯਾਬ ਢੰਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕਦਾ ਹੈ, ਜਿਸ ਲਈ ਸਮਾਜ ਦੇ ਹਰ ਵਰਗ, ਸਮਾਜ ਸੇਵੀ ਸੰਸਥਾਵਾਂ, ਵਿਦਿਅਕ ਅਦਾਰੇ, ਧਾਰਮਿਕ ਸੰਸਥਾਵਾਂ, ਸੈਲਫ ਹੈਲਪ ਗਰੁੱਪਾਂ, ਖਾਸ ਕਰਕੇ ਨੌਜਵਾਨਾ ਪੀੜ੍ਹੀ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਟਾਸਕ ਫੋਰਸ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸ਼੍ਰੀਮਤੀ ਅਗਰਵਾਲ ਨੇ ਕਿਹਾ ਦੱਸਿਆ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਤਹਿਤ ਪੰਜਾਬ ਦੇ 11 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਪੰਜਾਬ ਦੇ 9 ਹੋਰ ਨਵੇਂ ਜ਼ਿਲ੍ਹਿਆਂ ਵਿਚ ਇਹ ਪ੍ਰੋਗਰਾਮ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਭਰੂਣ ਹੱਤਿਆ ਨੂੰ ਰੋਕਣ ਦੇ ਨਾਲ-ਨਾਲ ਲੜਕੀਆਂ ਦੇ ਜਨਮ ਪ੍ਰਤੀ ਸਮਾਜ ਵਿਚ ਸੌੜੀ ਸੋਚ ਦੇ ਪ੍ਰਚਲਨ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਤਹਿਤ ਜ਼ਿਲ੍ਹਾ, ਬਲਾਕ, ਪਿੰਡ ਆਦਿ ਦੇ ਪੱਧਰ ‘ਤੇ ਜਾਗਰੂਕਤਾ ਸਰਗਰਮੀਆਂ ਰਾਹੀਂ ਲੋਕਾਂ ਵਿਚ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 0 ਤੋਂ 6 ਸਾਲ ਦੇ ਲੜਕੀਆਂ ਅਤੇ ਲੜਕਿਆਂ ਦਰਮਿਆਨ ਘਟ ਰਹੇ ਅਨੁਪਾਤ ਵਿਚ ਜਾਗਰੂਕਤਾ ਰਾਹ ੀਂ ਸੁਧਾਰ ਲਿਆਂਦਾ ਜਾ ਸਕਦਾ ਹੈ।
ਸ਼੍ਰੀਮਤੀ ਅਗਰਵਾਲ ਨੇ ਕਿਹਾ ਕਿ ਲੜਕੀ ਦੇ ਜਨਮ ਮੌਕੇ ਵੀ ਉਹੀ ਚਾਅ ਕਰਨੇ ਚਾਹੀਦੇ ਹਨ ਜੋ ਲੜਕੇ ਦੇ ਜਨਮ ਮੌਕੇ ਕੀਤੇ ਜਾਂਦੇ ਹਨ ਤਾਂ ਜੋ ਸਮਾਜ ਵਿਚ ਇਸ ਸਬੰਧੀ ਵੱਧ ਤੋਂ ਵੱਧ ਲੋਕ ਜਾਗਰੂਕ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਬੱਚੀ ਦੇ ਜਨਮ ਦੀ ਖੁਸ਼ੀ ਮਨਾਉਣਾ ਅਤੇ ਉਸ ਦੀ ਸਿੱਖਿਆ ਦਾ ਉਚਿਤ ਪ੍ਰਬੰਧ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਦਰਜ਼ਾ ਦਿਵਾਉਣ ਲਈ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਿੰਨ ਪੱਧਰ ਜਿਨ੍ਹਾਂ ਵਿਚ ਬੁਨਿਆਦੀ, ਸੈਕੰਡਰੀ ਅਤੇ ਤੀਸਰਾ ਸਮੂਹ ਮਿੱਥੇ ਗਏ ਹਨ ਤਾਂ ਜੋ ਸਮਾਜ ਦੇ ਹਰ ਵਰਗ ਅਤੇ ਹਰ ਖੇਤਰ ਵਿਚ ਪਹੁੰਚ ਕਰਕੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਿਤਾ ਸਿੰਘ, ਐਸ.ਪੀ. ਸ਼੍ਰੀ ਦਵਿੰਦਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *