ਮੀਨਾਰ-ਏ-ਬੇਗਮਪੁਰਾ ਯਾਦਗਾਰ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ

ss1

ਮੀਨਾਰ-ਏ-ਬੇਗਮਪੁਰਾ ਯਾਦਗਾਰ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ

* ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ       * 151 ਫੁੱਟ ਉਚੀ ਮੀਨਾਰ ਦੇ ਕੰਮ ਦੀ ਹੋਈ ਸ਼ੁਰੂਆਤ

picture1
ਗੜਸ਼ੰਕਰ, 15 ਸਤੰਬਰ (ਅਸ਼ਵਨੀ ਸ਼ਰਮਾ): ਜੇਲਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸz: ਸੋਹਣ ਸਿੰਘ ਠੰਡਲ ਨੇ ਖੁਰਾਲਗੜ ਵਿਖੇ ਬਣਾਈ ਜਾ ਰਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਮੀਨਾਰ-ਏ-ਬੇਗਮਪੁਰਾ ਦਾ ਜਾਇਜ਼ਾ ਲਿਆ। ਕਰੀਬ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਈ ਜਾ ਰਹੀ ਇਸ ਯਾਦਗਾਰ ਵਿੱਚ ਆਡੀਟੋਰੀਅਮ ਹਾਲ, ਮਿਊਜ਼ਿਅਮ, ਓਪਨ ਏਅਰ ਥੀਏਟਰ ਅਤੇ ਮੀਨਾਰ ਤੋਂ ਇਲਾਵਾ ਪਾਰਕਿੰਗ ਅਤੇ ਹੋਰ ਸਹੂਲਤਾਂ ਲਈ ਕਰੀਬ 180 ਕਾਰੀਗਰ ਇਮਾਰਤ ਦੇ ਨਿਰਮਾਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਕੰਮ ਦਾ ਨਿਰੀਖਣ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ: ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਮੀਨਾਰ-ਏ-ਬੇਗਮਪੁਰਾ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਇਸ ਵਿੱਚ ਕਰੀਬ 151 ਫੁੱਟ ਉਚੇ ਬਣਾਏ ਜਾ ਰਹੇ ਮੀਨਾਰ ਲਈ ਜਗਾ ਦੀ ਪੁਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਸੇ ਹਫ਼ਤੇ ਇਸ ਦੇ ਨਿਰਮਾਣ ਕਾਰਜ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਨੇ ਮੌਕੇ ‘ਤੇ ਮੌਜੂਦ ਸਬੰਧਤ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਅਤੇ ਏ.ਐਸ.ਸੀ. ਬਿਲਡਰ ਪ੍ਰਾਈਵੇਟ ਲਿਮਟਡ ਦੇ ਠੇਕੇਦਾਰਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਮੀਨਾਰ ਦੇ ਨਿਰਮਾਣ ਵਿੱਚ ਸੁਰੱਖਿਆ ਦੇ ਪੱਖੋਂ ਛੋਟੀ ਤੋਂ ਛੋਟੀ ਗੱਲ ਦਾ ਧਿਆਨ ਰੱਖਿਆ ਜਾਵੇ। ਮੀਨਾਰ ਦੀ ਗੁਣਵੱਤਾ ਵਿੱਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਜਦ ਇਹ ਇਮਾਰਤ ਪੂਰੀ ਬਣ ਕੇ ਤਿਆਰ ਹੋ ਜਾਵੇਗੀ, ਤਾਂ ਇਸ ਦੀ ਅਲੌਕਿਕ ਦਿਖ ਦੇਖ ਕੇ ਸਾਰੀਆਂ ਸੰਗਤਾਂ ਕਾਇਲ ਹੋ ਜਾਣਗੀਆਂ। ਇਸ ਦੌਰਾਨ ਉਨਾਂ ਨੇ ਗੁਣਵੱਤਾ ਲਈ ਬਣਾਈ ਗਈ ਵਿਸ਼ੇਸ਼ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਮੀਨਾਰ ਦੇ ਨਕਸ਼ੇ ਨੂੰ ਦੇਖਦੇ ਹੋਏ ਵਿਸ਼ੇਸ਼ ਤੌਰ ‘ਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।
ਇਸ ਮੌਕੇ ‘ਤੇ ਐਸ.ਡੀ.ਐਮ ਗੜਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਕੰਵਲ ਨੈਨ, ਤਹਿਸੀਲਦਾਰ ਸ੍ਰੀ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਮਿਊਂਸੀਪਲ ਕਮੇਟੀ ਗੜਸ਼ੰਕਰ ਸ਼੍ਰੀ ਕਰਨੈਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *