ਪੰਜਾਬ ‘ਚ ਤੀਜੀ ਵਾਰ ਸਰਕਾਰ ਬਣਾ ਕੇ ਸਿਰਜਿਆ ਜਾਵੇਗਾ ਇਤਿਹਾਸ: ਸੁਖਬੀਰ ਬਾਦਲ

ss1

ਪੰਜਾਬ ‘ਚ ਤੀਜੀ ਵਾਰ ਸਰਕਾਰ ਬਣਾ ਕੇ ਸਿਰਜਿਆ ਜਾਵੇਗਾ ਇਤਿਹਾਸ : ਸੁਖਬੀਰ ਬਾਦਲ

ਕਿਹਾ- ‘ਆਪ’ ਦਾ ਅਸਲ ਚੇਹਰਾ ਬੇਨਕਾਬ ਹੋਇਆ

ਹਰਨਾਮ ਸਿੰਘ ਧੁੰਮਾਂ ਨਾਲ ਦੁੱਖ ਸਾਂਝਾ ਕਰਨ ਗਏ

 

dy-cm-at-village-dhumma-dt-15-9-16

ਪਟਿਆਲਾ, 15 ਸਤੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਕਾਸ ਦੇ ਮੁੱਦੇ ‘ਤੇ ਲੋਕਾਂ ਦੀ ਕਚਹਿਰੀ ਵਿੱਚ ਜਾਵੇਗੀ ਅਤੇ ਲਗਾਤਾਰ ਤੀਸਰੀ ਵਾਰ ਸਰਕਾਰ ਦਾ ਗਠਨ ਕਰਕੇ ਇਤਿਹਾਸ ਸਿਰਜਿਆ ਜਾਵੇਗਾ। ਸ: ਬਾਦਲ ਜੋ ਕਿ ਅੱਜ ਰਾਜਪੁਰਾ ਦੇ ਨੇੜਲੇ ਪਿੰਡ ਧੁੰਮਾਂ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੇ ਪਿਤਾ ਜਥੇਦਾਰ ਤਰਲੋਚਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਉਹਨਾਂ ਦੇ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕਰਨ ਆਏ ਸਨ, ਨੇ ਕਿਹਾ ਕਿ ਪੰਜਾਬ ਵਿੱਚ ਹੁਣ ਕੋਈ ਵੀ ਰਾਜਸੀ ਪਾਰਟੀ ਉਹਨਾਂ ਦੇ ਮੁਕਾਬਲੇ ਵਿੱਚ ਨਹੀਂ ਹੈ ਅਤੇ ਉਹਨਾਂ ਦੀ ਪਾਰਟੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ।
ਪੱਤਰਕਾਰ ਵੱਲੋਂ ਰਾਜ ਵਿੱਚ ਚੌਥੇ ਫਰੰਟ ਦੇ ਗਠਨ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਅਜਿਹੇ ਕਈ ਫਰੰਟ ਭਵਿੱਖ ਵਿੱਚ ਹੋਂਦ ਵਿੱਚ ਆਉਣਗੇ ਪਰ ਇਸ ਨਾਲ ਉਹਨਾਂ ਦੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। ਆਮ ਆਦਮੀ ਪਾਰਟੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ: ਬਾਦਲ ਨੇ ਕਿਹਾ ਕਿ ਇਸ ਪਾਰਟੀ ਦਾ ਅਸਲ ਚੇਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਵਿਧਾਨ ਸਭਾ ਦੇ ਆਖਰੀ ਸੈਸ਼ਨ ਦੌਰਾਨ ਵਾਪਰੀਆਂ ਘਟਨਾਵਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ: ਬਾਦਲ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ ਅਤੇ ਸਦਨ ਦੀ ਮਰਿਆਦਾ ਭੰਗ ਹੋਈ ਹੈ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੀ ਮੰਗ ‘ਤੇ ਉਪ ਮੁੱਖ ਮੰਤਰੀ ਨੇ ਪਿੰਡ ਧੁੰਮਾਂ ਦੇ ਵਿਕਾਸ ਲਈ ਪੰਚਾਇਤ ਨੂੰ 10 ਲੱਖ ਰੁਪਏ, ਪਿੰਡ ਖੇੜਾ ਗੱਜੂ ਤੋਂ ਧੁੰਮਾਂ ਤੱਕ ਦੀ ਸੜਕ ਨੂੰ 10 ਫੁੱਟ ਤੋਂ ਚੌੜਾ ਕਰਕੇ 18 ਫੁੱਟ ਕਰਕੇ ਉਸ ਦਾ ਨਾਮ ਜਥੇਦਾਰ ਤਰਲੋਚਨ ਸਿੰਘ ਧੁੰਮਾਂ ਦੇ ਨਾਮ ‘ਤੇ ਰੱਖਣ ਅਤੇ ਪਿੰਡ ਵਿੱਚ ਮੁਢਲਾ ਸਿਹਤ ਕੇਂਦਰ ਬਣਾਉਣ ਦਾ ਐਲਾਨ ਕੀਤਾ ਅਤੇ ਜਥੇਦਾਰ ਤਰਲੋਚਨ ਸਿੰਘ ਦੇ ਨਾਂ ‘ਤੇ ਪਿੰਡ ਵਿੱਚ ਤਕਨੀਕੀ ਸਿੱਖਿਆ ਦਾ ਕਾਲਜ ਖੋਲ੍ਹਣ ਦਾ ਭਰੋਸਾ ਵੀ ਦਿੱਤਾ।
ਉਪ ਮੁੱਖ ਮੰਤਰੀ ਨਾਲ ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਯੂਥ ਅਕਾਲੀ ਦਲ ਮਾਲਵਾ ਜੋਨ 2 ਦੇ ਪ੍ਰਧਾਨ ਸ਼੍ਰੀ ਹਰਪਾਲ ਜੁਨੇਜਾ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਅਮਰਜੀਤ ਸਿੰਘ ਚਾਵਲਾ, ਸ: ਸੁਰਜੀਤ ਸਿੰਘ ਗੜ੍ਹੀ, ਸ਼੍ਰੀ ਹਰਵਿੰਦਰ ਸਿੰਘ ਹਰਪਾਲਪੁਰ, ਸ਼੍ਰੀ ਗੁਰਸੇਵ ਸਿੰਘ ਹਰਪਾਲਪੁਰ, ਸ੍ਰੀ ਬੱਬੀ ਬਾਦਲ, ਸ਼੍ਰੀ ਰਣਜੀਤ ਸਿੰਘ ਰਾਣਾ, ਸ਼੍ਰੀ ਹਰਦੇਵ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

print
Share Button
Print Friendly, PDF & Email