ਪੰਜਾਬੀ ਯੂਨੀਵਰਸਿਟੀ ਦੇ ਐਮ.ਐਸਸੀ ਕੈਮਿਸਟਰੀ ਦੇ ਨਤੀਜੇ ਵਿੱਚ ਗੁਰੂ ਨਾਨਕ ਕਾਲਜ ਦੀ ਚੜ੍ਹਤ

ss1

ਪੰਜਾਬੀ ਯੂਨੀਵਰਸਿਟੀ ਦੇ ਐਮ.ਐਸਸੀ ਕੈਮਿਸਟਰੀ ਦੇ ਨਤੀਜੇ ਵਿੱਚ ਗੁਰੂ ਨਾਨਕ ਕਾਲਜ ਦੀ ਚੜ੍ਹਤ
ਸਾਰੇ ਵਿਦਿਆਰਥੀਆਂ ਨੇ ਹਾਸਿਲ ਕੀਤਾ ਪਹਿਲਾ ਦਰਜਾ

science
ਬੁਢਲਾਡਾ, 16 ਸਤੰਬਰ (ਪ ਪ)ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਲਈ ਗਈ ਐਮ.ਐਸਸੀ. ਭਾਗ ਦੂਜਾ ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਪ੍ਰਤੀਸ਼ਤ ਨਤੀਜੇ ਪ੍ਰਾਪਤ ਕੀਤੇ ਹਨ। ਕਾਲਜ ਦੇ ਸਾਇੰਸ ਵਿਭਾਗ ਦੇ ਮੁਖੀ ਪ੍ਰੋ ਬਿੱਕਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੀਖਿਆ ਵਿੱਚ 27 ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਸਾਰੇ ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਨੀਤੇਸ਼ ਕੱਕੜ ਅਤੇ ਰਿੰਪੀ ਰਾਣੀ ਨੇ ਸਾਂਝੇ ਤੌਰ ਤੇ 84.5 ਪ੍ਰਤੀਸ਼ਤ, ਬਰਖ਼ਾ ਰਾਣੀ ਨੇ 81.8 ਪ੍ਰਤੀਸ਼ਤ ਅਤੇ ਸੁਖਵੀਰ ਕੌਰ ਅਤੇ ਸੁਖਵੀਰ ਸਿੰਘ ਨੇ 81.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਕੈਂਪਸ ਵਿੱਚ ਸਨਮਾਨ ਸਮਾਰੋਹ ਵਿੱਚ ਪ੍ਰਿੰਸੀਪਲ ਡਾ.ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਅੰਤ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਾਇੰਸ ਵਿਭਾਗ ਦੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਅਸਿਸਟੈਂਟ ਪੋ੍ਰਫੈਸਰ ਡਾ. ਜਤਿੰਦਰ ਸਿੰਘ ਅਤੇ ਪੱਲਵੀ ਜਿੰਦਲ ਹਾਜਿਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *