ਛੋਟੇਪੁਰ ਬਣਾਉਣਗੇ ਨਵੀਂ ਪਾਰਟੀ!

ss1

ਛੋਟੇਪੁਰ ਬਣਾਉਣਗੇ ਨਵੀਂ ਪਾਰਟੀ!

ਫਰੀਦਕੋਟ: ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਫਰੀਦਕੋਟ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਨਵੀਂ ਬਣਾਉਣ ਦਾ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਵੀ ਜਲਦੀ ਹੀ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਸਮਝਦਾਰ ਤੇ ਸਹੀ ਲੋਕਾਂ ਤੋਂ ਰਾਏ ਲੈਣ ਮਗਰੋਂ ਹੀ ਪਾਰਟੀ ਦਾ ਐਲਾਨ ਕਰਨਗੇ।

ਨਵਜੋਤ ਸਿੰਘ ਸਿੱਧੂ ਤੇ ਡਾਕਟਰ ਧਰਮਵੀਰ ਗਾਂਧੀ ਨੂੰ ਨਾਲ ਲੈ ਕੇ ਚਲਣਗੇ। ਛੋਟੇਪੁਰ ਨੇ ਇਸ ਦੌਰਾਨ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਧਰਮ ਦੇ ਨਾਮ ‘ਤੇ ਰਾਜਨੀਤੀ ਕਰ ਰਹੇ ਹਨ। ਜਦੋਂ ਉਨ੍ਹਾਂ ਤੋਂ ਸੀਡੀ ਦੇ ਸੱਚ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੁਝ ਕੀਤਾ ਹੋਵੇਗਾ ਤਾਂ ਹੀ ਸੀਡੀ ਬਣੇਗੀ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ‘ਤੇ ਕਬਜ਼ਾ ਕਰਨ ਦੇ ਲਈ ਪੰਜਾਬ ਦੇ ਲੀਡਰਾਂ ਨੂੰ ਬਦਨਾਮ ਕੀਤਾ। ਛੋਟੇਪੁਰ ਨੇ ਸੋਸ਼ਲ ਮੀਡੀਆ ‘ਤੇ ਵਾਈਰਲ ਮੈਗਜ਼ੀਨ ਪੇਜ਼ ਨੂੰ ਫਰਜ਼ੀ ਦਿੰਦਿਆ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਇਕੱਠੇ ਹੋ ਕੇ ਨਵੀਂ ਪਾਰਟੀ ਦਾ ਗਠਨ ਕਰਨਗੇ।

print
Share Button
Print Friendly, PDF & Email

Leave a Reply

Your email address will not be published. Required fields are marked *