ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਕੀਤਾ 1 ਨੂੰ ਕਾਬੂ

ss1

2016_9image_00_51_146490000download_29-ll

ਬਠਿੰਡਾ(ਪ.ਪ.)-ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਮੌੜ ਪੁਲਸ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਰਾਮਨਗਰ ਕੈਂਚੀਆ ‘ਤੇ ਨਾਕੇਬੰਦੀ ਦੌਰਾਨ ਇਕ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਜਦੋਂ ਉਕਤ ਕਾਰ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 26 ਪੇਟੀਆਂ ਸ਼ਰਾਬ ਬਰਾਮਦ ਹੋਈ।  ਪੁਲਸ ਨੇ ਮੌਕੇ ‘ਤੇ ਹੀ ਕਾਰ ਚਾਲਕ ਤੇਜਿੰਦਰ ਸਿੰਘ ਵਾਸੀ ਬੁਢਲਾਡਾ ਨੂੰ ਗ੍ਰਿਫ਼ਤਾਰ ਕਰਕੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਓਧਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪਿੰਡ ਕਿਸ਼ਨਗੜ੍ਹ ਦੇ ਸਤਗੂਰ ਸਿੰਘ ਪੁੱਤਰ ਜੰਟਾ ਸਿੰਘ ਦੇ ਘਰ ਛਾਪੇਮਾਰੀ ਕਰਕੇ ਉਥੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *