ਪਿਛਲੇ ਪੰਜ ਸਾਲਾਂ ਦੌਰਾਨ ਸ਼ਹਿਰ ਲੁਧਿਆਣਾ ਵਿੱਚ 45 ਫੀਸਦੀ ਪ੍ਰਦੂਸ਼ਣ ਘਟਿਆ

ss1

 ਪਿਛਲੇ ਪੰਜ ਸਾਲਾਂ ਦੌਰਾਨ ਸ਼ਹਿਰ ਲੁਧਿਆਣਾ ਵਿੱਚ 45 ਫੀਸਦੀ ਪ੍ਰਦੂਸ਼ਣ ਘਟਿਆ


ਸਾਲ 2009 ਵਿੱਚ ਹੋਏ ਸਰਵੇਖਣ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਣਾਈ ਸੀ ਰਣਨੀਤੀ
ਸ਼ਹਿਰ ਲੁਧਿਆਣਾ ਅਤੇ ਮੰਡੀ ਗੋਬਿੰਦਗੜ ਐਲਾਨੇ ਗਏ ਸਨ ਸੂਬੇ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ
ਪ੍ਰਦੂਸ਼ਣ ਨੂੰ ਘਟਾਉਣ ਪ੍ਰਤੀ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਸਭ ਤੋਂ ਜ਼ਰੂਰੀ-ਸਿਨਹਾ

ਲੁਧਿਆਣਾ, 29 ਅਪ੍ਰੈਲ (ਪ੍ਰੀਤੀ ਸ਼ਰਮਾ) ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਇਹ ਗੱਲ ਤਸੱਲੀ ਨਾਲ ਪੜੀ ਜਾਵੇਗੀ ਕਿ ਸ਼ਹਿਰ ਲੁਧਿਆਣਾ ਵਿੱਚ ਪਿਛਲੇ 5 ਸਾਲਾਂ ਦੌਰਾਨ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ 40 ਤੋਂ 50 ਫੀਸਦੀ ਤੱਕ ਘਟਿਆ ਹੈ। ਦੱਸਣਯੋਗ ਹੈ ਕਿ ਸਾਲ 2009 ਵਿੱਚ ਇੱਕ ਸਰਵੇ ਕੀਤਾ ਗਿਆ ਸੀ, ਜਿਸ ਵਿੱਚ ਸ਼ਹਿਰ ਲੁਧਿਆਣਾ ਅਤੇ ਜ਼ਿਲਾ ਫਤਿਹਗੜ ਸਾਹਿਬ ਦੇ ਸ਼ਹਿਰ ਮੰਡੀ ਗੋਬਿੰਦਗੜ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸ਼੍ਰੇਣੀ ਵਿੱਚ ਅੱਵਲ ਦਰਜਾ ਮਿਲਿਆ ਸੀ, ਜਿਸ ਉਪਰੰਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਉਠਾਉਂਦਿਆਂ ਇਨਾਂ ਦੋਵਾਂ ਸ਼ਹਿਰਾਂ ਤੋਂ ਇਹ ਕਾਲੰਕ ਉਤਾਰਨ ਦਾ ਬੀੜਾ ਚੁੱਕਿਆ ਸੀ ਅਤੇ ਸਾਲ 2010 ਵਿੱਚ ਰਣਨੀਤੀ ਤਿਆਰ ਕਰਕੇ ਲਾਗੂ ਕੀਤੀ ਗਈ ਸੀ। ਸਥਾਨਕ ਸਰਕਟ ਹਾਊਸ ਵਿਖੇ ਕੀਤੇ ਗਏ ਯਤਨਾਂ ਦਾ ਰਿਵਿਊ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਤਾਲਮੇਲ ਵਿਭਾਗ ਦੇ ਸਕੱਤਰ ਸ੍ਰੀ ਕੇ. ਏ. ਪੀ. ਸਿਨਹਾ ਨੇ ਕੀਤੀ। ਇਸ ਮੀਟਿੰਗ ਵਿੱਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਜ਼ਿਲਾ ਫਤਿਹਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰ. ਕਮਲਦੀਪ ਸਿੰਘ ਸੰਘਾ, ਨਗਰ ਨਿਗਮ ਲੁਧਿਆਣਾ ਦੇ ਕਾਰਜਕਾਰੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਬੋਰਡ ਦੇ ਚੇਅਰਮੈਨ ਸ੍ਰ. ਮਨਪ੍ਰੀਤ ਸਿੰਘ ਛਤਵਾਲ, ਸਕੱਤਰ ਸ੍ਰੀ ਬਾਬੂ ਰਾਮ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ ਅਤੇ ਦੋਵੇਂ ਜ਼ਿਲਿਆਂ ਨਾਲ ਸੰਬੰਧਤ ਹੋਰ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਬੋਰਡ ਦੇ ਸੁਪਰਡੈਂਟ ਇੰਜੀਨੀਅਰ ਸ੍ਰ. ਹਰਦੀਪ ਸਿੰਘ ਨੇ ਪੀ. ਪੀ. ਟੀ. ਰਾਹੀਂ ਅੰਕੜੇ ਪੇਸ਼ ਕਰਦਿਆਂ ਦੋਵਾਂ ਸ਼ਹਿਰਾਂ ਵਿੱਚ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਵਿੱਚ ਆਈ ਕਮੀ ਬਾਰੇ ਜਾਣਕਾਰੀ ਦਿੱਤੀ।

ਸ੍ਰ. ਹਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਲੁਧਿਆਣਾ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਜਿੱਥੇ ਸੜਕਾਂ, ਪੁੱਲਾਂ ਅਤੇ ਗਰੀਨ ਬੈਲਟਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਉਥੇ ਹੀ ਆਵਾਜ਼ ਪ੍ਰਦੂਸ਼ਣ ਅਤੇੇ ਪਾਣੀ ਦਾ ਪ੍ਰਦੂਸ਼ਣ ਘਟਾਉਣ ਲਈ ਵੀ ਸੁਚੱਜੇ ਯਤਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸਾਲ 2010 ਵਿੱਚ ਅਪਣਾਈ ਗਈ ਰਣਨੀਤੀ ਤਹਿਤ ਸ਼ਹਿਰੀ ਖੇਤਰਾਂ ਵਿੱਚ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਲੱਖਾਂ ਦੀ ਗਿਣਤੀ ਵਿੱਚ ਪੌਦੇ ਲਗਾਏ ਅਤੇ ਸੰਭਾਲੇ ਗਏ ਹਨ। ਉਦਯੋਗ ਵਿਭਾਗ ਦੀ ਸਹਾਇਤਾ ਨਾਲ ਅਣਅਧਿਕਾਰਤ ਖੇਤਰਾਂ ਵਿੱਚੋਂਂ ਸਨਅਤਾਂ ਨੂੰ ਅਧਿਕਾਰਤ ਖੇਤਰਾਂ ਵਿੱਚ ਤਬਦੀਲ ਕਰਵਾਇਆ ਗਿਆ ਹੈ। ਸ਼ਹਿਰ ਲੁਧਿਆਣਾ ਵਿਚਲੇ ਤਿੰਨ ਸੀਵਰੇਜ ਟਰੀਟਮੈਂਂਟ ਪਲਾਂਟ ਚੱਲ ਰਹੇ ਹਨ, ਜਿਨਾਂ ਦੀ ਕਪੈਸਟੀ ਵਧਾਉਣ ਲਈ ਯਤਨ ਜਾਰੀ ਹਨ। ਪਾਣੀ ਵਿਚਲਾ ਪ੍ਰਦੂਸ਼ਣ ਘਟਾਉਣ ਹਿੱਤ ਹੀ ਬੁੱਢਾ ਨਾਲਾ ’ਤੇ ਪੰਜਾਬ ਵਾਤਾਵਰਣਿਕ ਅਨੁਕੂਲ ਪੁੱਲ (ਗਰੀਨ ਬ੍ਰਿਜ) ਉਸਾਰੇ ਗਏ ਹਨ, ਜਿਨਾਂ ਦੇ ਬਹੁਤ ਵਧੀਆ ਨਤੀਜੇ ਮਿਲ ਰਹੇ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਰਹਿੰਦੂ-ਖੂੰਹਦ ਨਾ ਸਾੜਨ ਅਤੇ ਲਾਊਡ ਸਪੀਕਰਾਂ ਦੀ ਘੱਟ ਵਰਤੋਂਂ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਨਾਹੀ ਹੁਕਮ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਆਵਾਜਾਈ ਵਿਵਸਥਾ ਨੂੰ ਸੁਧਾਰ ਕੇ ਧੂੰਏਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਸੜਕਾਂ ਅਤੇ ਪੁੱਲਾਂ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਕਾਫੀ ਸੁਧਾਰ ਹੋਇਆ ਹੈ। ਉਨਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂਂ ਹੈਬੋਵਾਲ ਵਿਖੇ ਬਾਇਓ ਗੈਸ ਪਲਾਂਟ ਲਗਾਇਆ ਗਿਆ ਹੈ, ਜਿਸ ਨਾਲ ਗੋਹੇ ਨੂੰ ਸੰਭਾਲਣ ਅਤੇ ਉਸ ਤੋਂਂ ਗੈਸ ਪ੍ਰਾਪਤ ਕਰਨ ਵਿੱਚ ਬਹੁਤ ਲਾਭ ਮਿਲ ਰਿਹਾ ਹੈ। ਹੁਣ ਏਜੰਸੀ ਵੱਲੋਂ ਇਸ ਦੀ ਸਮਰੱਥਾ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਇਨਾਂ ਸਾਰੇ ਯਤਨਾਂ ਦੀ ਬਦੌਲਤ ਹੀ ਪਿਛਲੇ 5 ਸਾਲਾਂ ਦੌਰਾਨ ਸ਼ਹਿਰ ਲੁਧਿਆਣਾ ਵਿੱਚੋਂ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਵਿੱਚ 40-50 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਟਿੰਗ ਦੌਰਾਨ ਮੰਡੀ ਗੋਬਿੰਦਗੜ ਸ਼ਹਿਰ ਦੀ ਪ੍ਰਗਤੀ ਬਾਰੇ ਵੀ ਅੰਕੜੇ ਪੇਸ਼ ਕੀਤੇ ਗਏ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਇਨਾਂ ਦੋਵਾਂ ਸਨਅਤੀ ਸ਼ਹਿਰਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਭਾਵੇਂਕਿ ਇਹ ਅੰਕੜੇ ਸੰਤੁਸ਼ਟੀਜਨਕ ਹਨ ਪਰ ਫਿਰ ਵੀ ਇਨਾਂ ਦੋਵਾਂ ਸ਼ਹਿਰਾਂ ਨੂੰ ਬਿਲਕੁਲ ਪ੍ਰਦੂਸ਼ਣ ਮੁਕਤ ਕਰਨ ਲਈ ਹਾਲੇ ਵੱਡੇ ਯਤਨ ਕਰਨ ਦੀ ਲੋੜ ਹੈ। ਉਨਾਂ ਦੋਵਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਵਿੱਚ ਉਨਾਂ ਦਾ ਸਹਿਯੋਗ ਲਿਆ ਜਾਵੇ। ਸ਼ਹਿਰਾਂ ਵਿੱਚ ਵੱਧ ਤੋਂ ਵੱਧ ਗਰੀਨ ਬੈਲਟਾਂ ਤਿਆਰ ਕਰਵਾਈਆਂ ਜਾਣ। ਉਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕੋਲ ਪ੍ਰਦੂਸ਼ਣ ਘੱਟ ਕਰਨ ਲਈ ਫੰਡਾਂ ਦੀ ਬਿਲਕੁਲ ਵੀ ਕਮੀ ਨਹੀਂ ਹੈ। ਇਸ ਦਿਸ਼ਾ ਵਿੱਚ ਜੋ ਵੀ ਕਦਮ ਉਠਾਏ ਜਾਣਗੇ ਉਸ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਦੋਵਾਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨੇ ਸ੍ਰੀ ਸਿਨਹਾ ਨੂੰ ਵੀ ਹਰ ਸੰਭਵ ਯਤਨ ਕਰਨ ਦਾ ਵਾਅਦਾ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *