ਬਾਬਾ ਸ਼ੇਖ ਫਰੀਦ ਆਗਮਨ ਪੁਰਬ-2016 ਦਾ ਹੋਇਆ ਸ਼ਾਨਦਾਰ ਆਗਾਜ਼

ss1

ਬਾਬਾ ਸ਼ੇਖ ਫਰੀਦ ਆਗਮਨ ਪੁਰਬ-2016 ਦਾ ਹੋਇਆ ਸ਼ਾਨਦਾਰ ਆਗਾਜ਼
ਟਿੱਲਾ ਬਾਬਾ ਫ਼ਰੀਦ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਲਈ ਸੰਗਤਾ ਵੱਲੋਂ ਅਰਦਾਸ

fdk-1ਫ਼ਰੀਦਕੋਟ 19 ਸਤੰਬਰ ( ਜਗਦੀਸ਼ ਕੁਮਾਰ ਬਾਂਬਾ ) ਬਾਬਾ ਸ਼ੇਖ ਫਰੀਦ ਆਗਮਨ ਪੁਰਬ 2016 ਦੇ ਪੰਜ ਰੋਜਾ ਸਮਾਗਮਾਂ ਦੀ ਸ਼ੁਰੂਆਤ ਸਵੇਰੇ ਟਿੱਲਾ ਬਾਬਾ ਫਰੀਦ ਵਿਖੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਲਈ ਸੰਗਤਾਂ ਵੱਲੋਂ ਅਰਦਾਸ ਬੜੀ ਸ਼ਰਧਾ ‘ਤੇ ਧਾਰਮਿਕ ਭਾਵਨਾ ਨਾਲ ਕੀਤੀ ਗਈ। ਜਿਸ ਵਿੱਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ.ਮਾਲਵਿੰਦਰ ਸਿੰਘ ਜੱਗੀ,ਵਿਧਾਇਕ ਦੀਪ ਮਲਹੋਤਰਾ, ਮੈਂਬਰ ਲੋਕ ਸਭਾ ਫਰੀਦਕੋਟ ਪ੍ਰੋਫੈਸਰ ਸਾਧੂ ਸਿੰਘ,ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਖਾਲਸਾ ‘ਤੇ ਸੇਵਾਦਾਰ ਮਹੀਪਇੰਦਰ ਸਿੰਘ ਤੋਂ ਇਲਾਵਾ ਹੋਰ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਜੱਗੀ ਨੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀਆਂ ਸਿੱਖਿਆਵਾਂ ਨੂੰ ਲੋਕ ਜੀਵਨ ਵਿਚ ਅਪਣਾ ਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਮੁੱਖ ਸੇਵਾਦਾਰ ਸ੍ਰ ਇੰਦਰਜੀਤ ਸਿੰਘ ਖਾਲਸਾ ਨੇ ਡਿਪਟੀ ਕਮਿਸ਼ਨਰ ਨੂੰ ਸਿਰੋਪਾਓ ਭੇਂਟ ਕੀਤਾ। ਜਿਸ ਤੋਂ ਬਾਅਦ ਬ੍ਰਿਜਿੰਦਰਾ ਕਾਲਜ ਵਿਖੇ ਜ਼ਿਲਾ ਤੇ ਸੈਸ਼ਨਜ ਜੱਜ ਸ.ਸਤਵਿੰਦਰ ਸਿੰਘ ਚਹਿਲ ‘ਤੇ ਡਿਪਟੀ ਕਮਿਸ਼ਨਰ ਸ. ਮਾਲਵਿੰਦਰ ਸਿੰਘ ਜੱਗੀ ਵੱਲੋਂ ਜ਼ਿਲਾ ਪ੍ਰਸ਼ਾਸ਼ਨ ਦੁਆਰਾ ਮਹਿਰਾਵਲ ਖੇਵਾ ਜੀ ਟਰੱਸਟ ਦੇ ਸਹਿਯੋਗ ਨਾਲ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *