25ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ss1

25ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

fdk-3ਫ਼ਰੀਦਕੋਟ, 20 ਸਤੰਬਰ ( ਜਗਦੀਸ਼ ਬਾਂਬਾ ) ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵੱਲੋਂ ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ 25ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਸਰਕਾਰੀ ਬਰਜਿੰਦਰਾ ਕਾਲਜ ਦੀ ਹਾਕੀ ਐਸਟ੍ਰੋਟਰਫ ਗਰਾਊਂਡ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ। ਪੰਜ ਦਿਨਾਂ ਤੱਕ ਚੱਲਣ ਵਾਲੇ ਇਸ ਰਾਸ਼ਟਰੀ ਟੂਰਨਾਮੈਂਟ ਵਿਚ ਦੇਸ਼ ਦੀਆਂ 11 ਪੁਰਸ਼ਾਂ ਅਤੇ 4 ਮਹਿਲਾਵਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਦਘਾਟਨੀ ਮੈਚ ਤੋਂ ਪਹਿਲਾ ਐਤਵਾਰ ਨੂੰ ਉੜੀ (ਸ੍ਰੀਨਗਰ) ਵਿਖੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਅਤੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਰਹੇ ਜਥੇਦਾਰ ਮਨਮੋਹਨ ਸਿੰਘ ਬਰਾੜ ਦੇ ਅਕਾਲ ਚਲਾਣੇ ‘ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ। ਉਦਘਾਟਨੀ ਮੈਚ ਪੀ. ਐੱਸ. ਪੀ. ਸੀ. ਐਲ. ਪਟਿਆਲਾ ਅਤੇ ਬੀ. ਐੱਸ. ਐਫ. ਜਲੰਧਰ ਦੀਆਂ ਟੀਮਾਂ ਦਰਮਿਆਨ ਹੋਇਆ। ਜਿਸ ਵਿਚ ਪੀ. ਐੱਸ. ਪੀ. ਸੀ. ਐਲ. 2-0 ਦੇ ਫ਼ਰਕ ਨਾਲ ਜੇਤੂ ਰਹੀ । ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਏ. ਆਈ. ਜੀ. ਪੰਜਾਬ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਦਿਆਂ ਦੱਸਿਆ ਕਿ ਇਹ ਟੂਰਨਾਮੈਂਟ ਦਾ ਸਿਲਵਰ ਜੁਬਲੀ ਵਰਾ ਹੈ। ਕਲੱਬ ਨੇ ਟੂਰਨਾਮੈਂਟ ਦੌਰਾਨ ਕਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਹਨ। ਆਪਣੇ ਉਦਘਾਟਨੀ ਭਾਸ਼ਣ ਵਿੱਚ ਡਿਪਟੀ ਕਮਿਸ਼ਨਰ ਨੇ ਕਲੱਬ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਜ਼ਿਲਾ ਸਭਿਆਚਾਰਕ ਸੁਸਾਇਟੀ ਵੱਲੋਂ ਕਲੱਬ ਨੂੰ 51 ਹਜ਼ਾਰ ਰੁਪਏ ਦਿੱਤੇ। ਇਸ ਮੌਕੇ ਹਰਦੀਪ ਸਿੰਘ ਐੱਸ.ਡੀ.ਐਮ., ਸੁਰਿੰਦਰ ਕੁਮਾਰ ਗੁਪਤਾ, ਮਨਜੀਤ ਸਿੰਘ ਸੰਧੂ ਜ਼ਿਲਾ ਮੰਡੀ ਅਫ਼ਸਰ, ਸਵਿੰਦਰ ਸਿੰਘ ਸੀਬਾ ਪ੍ਰਵਾਸੀ ਭਾਰਤੀ, ਡਾ: ਐੱਸ. ਐੱਸ. ਬਰਾੜ, ਪ੍ਰੋ: ਦਲਬੀਰ ਸਿੰਘ, ਕਲੱਬ ਦੇ ਸਕੱਤਰ ਖੁਸ਼ਵੰਤ ਸਿੰਘ, ਪਰਮਪਾਲ ਸਿੰਘ ਰੇਲਵੇ, ਓਲੰਪੀਅਨ ਰੁਪਿੰਦਰਪਾਲ ਸਿੰਘ ਦੇ ਪਿਤਾ ਹਰਿੰਦਰ ਸਿੰਘ ਨਾਤਾ, ਗੁਰਿੰਦਰ ਸਿੰਘ ਬਾਵਾ, ਸਾਬਕਾ ਓਲੰਪੀਅਨ ਚੰਦ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ ਬੋਂਦਾ, ਪ੍ਰੋ: ਪਰਮਿੰਦਰ ਸਿੰਘ, ਹਰਦੇਵ ਸਿੰਘ ਗਿਆਨੀ, ਮਾਸਟਰ ਸੰਤ ਸਿੰਘ ਹਾਜ਼ਰ ਸਨ।

print
Share Button
Print Friendly, PDF & Email