ਕੁਮਾਰ ਵਿਸ਼ਵਾਸ ਦੇ ਗੀਤ ਦਾ ਅਕਾਲੀ ਦਲ ਨੇ ਕੀਤਾ ਵਿਰੋਧ

ss1

ਕੁਮਾਰ ਵਿਸ਼ਵਾਸ ਦੇ ਗੀਤ ਦਾ ਅਕਾਲੀ ਦਲ ਨੇ ਕੀਤਾ ਵਿਰੋਧ

9-17
ਚੰਡੀਗੜ੍ਹ, 9 ਮਈ (ਪ੍ਰਿੰਸ): ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ਵਲੋਂ ਪੰਜਾਬ ਵਿਚ ਨਸ਼ੇ ਦੇ ਰੁਝਾਨ ‘ਤੇ ਬਣਾਏ ਗਏ ਗੀਤ ਦਾ ਸੱਤਾਧਾਰੀ ਪਾਰਟੀ ਅਕਾਲੀ ਦਲ ਨੇ ਤਿੱਖਾ ਵਿਰੋਧ ਕੀਤਾ ਹੈ। ਪਾਰਟੀ ਦੇ ਬੁਲਾਰੇ ਅਤੇ ਸਿੱਖਿਆ ਮੰਤਰੀ ਪੰਜਾਬ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਪੰਜਾਬ ਵਿਚ ਸੱਤਾ ‘ਤੇ ਕਾਬਜ਼ ਹੋਣ ਲਈ ‘ਆਪ’ ਵਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਲਈ ਜਿਥੇ ਜਨਤਾ ਨੂੰ ਨਸ਼ਿਆਂ ਦੇ ਨਾਂ ‘ਤੇ ਗੁੰਮਰਾਹ ਕਰ ਰਹੀ ਹੈ ਉਥੇ ਪੰਜਾਬ ਨੂੰ ਬਦਨਾਮ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਲੱਗਦਾ ਹੈ ਕਿ ਜਿਵੇਂ ਦਿੱਲੀ ਦੇ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਫਸਾ ਦੇ ਉਹ ਸੱਤਾ ਵਿਚ ਆਏ ਸਨ, ਉਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਬੇਵਕੂਫ ਬਣਾ ਲੈਣਗੇ ਪਰ ਪੰਜਾਬ ਦੇ ਲੋਕ ਸਮਝਦਾਰ ਹਨ, ਉਹ ਇਨ੍ਹਾਂ ਦੀਆਂ ਚਾਲਾਂ ਨੂੰ ਸਮਝਦੇ ਹਨ। ਬਾਕੀ ਕੁਮਾਰ ਵਿਸ਼ਵਾਸ ਕੀ ਹੈ? ਸਭ ਜਾਣਦੇ ਹਨ, ਉਸ ਨੇ ਆਪਣੇ ਗੀਤਾਂ ਰਾਹੀਂ ਜੋ ਸਿੱਖਾਂ ਦਾ ਅਪਮਾਨ ਕੀਤਾ ਗਿਆ ਹੈ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ, ਉਸ ਦਾ ਜਵਾਬ ਉਸ ਨੂੰ ਪੰਜਾਬ ਵਿਚ ਆਉਣ ‘ਤੇ ਦਿੱਤਾ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *