ਸ਼ਹਿਣਾ ਸਕੂਲ ‘ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ss1

ਸ਼ਹਿਣਾ ਸਕੂਲ ‘ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

vikrant-bansal-1
ਭਦੌੜ 24 ਸਤੰਬਰ (ਵਿਕਰਾਂਤ ਬਾਂਸਲ) ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਅਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਰਨਾਲਾ ਮੇਜਰ ਸਿੰਘ ਦੀਆਂ ਹਦਾਇਤਾਂ ਤਹਿਤ ਸੈਂਟਰ ਹੈਡ ਟੀਚਰ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਸ਼ਹਿਣਾ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ ਇਸ ਸਮੇਂ ਸੈਂਟਰ ਹੈਡ ਟੀਚਰ ਨਰਿੰਦਰ ਕੁਮਾਰ ਨੇ ਕਿਹਾ ਕਿ ਅੱਜ ਦੁਨੀਆਂ ਵਿਚ ਅਸ਼ਾਂਤੀ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ ਅਤੇ ਹਰ ਪਾਸੇ ਮਨੁੱਖਤਾ ਦਾ ਮਨੁੱਖਤਾ ਹੱਥੋਂ ਘਾਣ ਹੋ ਰਿਹਾ ਹੈਉਨਾਂ ਨੇ ਸ਼ਾਂਤੀ ਦਾ ਮਸੀਹਾ ਮਦਰ ਟਰੇਸਾ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਇਸ ਸਮੇਂ ਵਿਦਿਆਰਥੀਆਂ ਨੂੰ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਦੀ ਸਹੁੰ ਚੁਕਾਈ ਗਈ ਇਸ ਮੌਕੇ ਅਧਿਆਪਕ ਭਰਤ ਕੁਮਾਰ, ਮਨਦੀਪ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ

print
Share Button
Print Friendly, PDF & Email

Leave a Reply

Your email address will not be published. Required fields are marked *