ਬਿਘੜਵਾਲ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ss1

ਬਿਘੜਵਾਲ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

28sat-satpal-1ਦਿੜ੍ਹਬਾ ਮੰਡੀ, 28 ਸਤੰਬਰ (ਰਣ ਸਿੰਘ ਚੱਠਾ)- ਪਸ਼ੂ ਪਾਲਣ ਵਿਭਾਗ, ਸੰਗਰੂਰ ਦੇ ਡਿਪਟੀ ਡਾਇਰੈਕਟਰ ਡਾ. ਸੁਖਚਰਨਜੀਤ ਸਿੰਘ ਗੋਸਲ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ ਦੀ ਸਾਂਝੀ ਅਗਵਾਈ ਹੇਠ ਪਿੰਡ ਬਿਘੜਵਾਲ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ 130 ਪਸ਼ੂ ਪਾਲਕਾਂ ਨੇ ਭਾਗ ਲਿਆ। ਇਸ ਕੈਂਪ ਮੌਕੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਡਾ. ਸੁਖਚਰਨਜੀਤ ਸਿੰਘ ਗੋਸਲ, ਡਿਪਟੀ ਡਾਇਰੈਕਟਰ (ਪਸ਼ੂ ਪਾਲਣ) ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਪਸ਼ੂ ਪਾਲਣ ਦੇ ਕਿੱਤੇ ਨੂੰ ਅਪਨਾਉਣ ਦੀ ਸਲਾਹ ਦਿੱਤੀ ਅਤੇ ਪਸ਼ੂਆਂ ਦੇ ਸਹੀ ਢੰਗ ਨਾਲ ਰੱਖ-ਰਖਾਓ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਕਿਸਾਨਾਂ ਨੂੰ ਸਸਤੀਆਂ ਦਰਾਂ ਉੱਤੇ ਕੱਟੇ ਅਤੇ ਵੱਛੜੇ ਵੀ ਉਪਲਬੱਧ ਕਰਵਾਉਂਦਾ ਹੈ। ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਕਿਹਾ ਕਿ ਕਿਸਾਨ ਵੀਰ ਪਸ਼ੂ ਪਾਲਣ ਸਬੰਧੀ ਸਿਖਲਾਈ ਲੈਣ ਲਈੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨਾਲ ਸੰਪਰਕ ਕਰ ਸਕਦੇ ਹਨ। ਡਾ. ਰਵੀ ਕੁਮਾਰ, ਸੀਨੀਅਰ ਵੈਟਰਨਰੀ ਅਫਸਰ, ਸੁਨਾਮ ਨੇ ਕਿਸਾਨਾਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ ਸੂਰ ਅਤੇ ਬੱਕਰੀ ਪਾਲਣ ਸਬੰਧੀ ਸਕੀਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਸ਼ੂਆਂ ਲਈ ਸੰਤੁਲਿਤ ਖੁਰਾਕ ਬਾਰੇੇ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਕੇ ਵੀ ਕੇ, ਖੇੜੀ ਨੇ ਕਿਸਾਨਾਂ ਨੂੰ ਸਾਉਣੀ ਅਤੇ ਹਾੜ੍ਹੀ ਰੁੱਤ ਵਿੱਚ ਹਰੇ ਚਾਰਿਆਂ ਦੀ ਕਾਸ਼ਤ ਅਤੇ ਹਰੇ ਚਾਰੇ ਦਾ ਅਚਾਰ ਬਣਾਉਣ ਦੇ ਤਰੀਕੇ ਬਾਰੇ ਦੱਸਿਆ। ਡਾ. ਵਿਸਾਲ ਕੁਮਾਰ, ਵੈਟਰਨਰੀ ਅਫਸਰ, ਸੁਨਾਮ ਨੇ ਪਸ਼ੂਆਂ ਵਿੱਚ ਚਿੱਚੜਾਂ ਅਤੇ ਮਲੱਪਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਡਾ. ਰਮਨੀਤ ਸਿੰਘ, ਵੈਟਨਰੀ ਅਫਸਰ, ਚੱਠਾ ਨਨਹੇੜਾ ਨੇ ਪਸ਼ੂਆਂ ਵਿੱਚ ਗਲਘੋਟੂ ਅਤੇ ਮੂੰਹ-ਖੁਰ ਨਾਮਕ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਿਆ। ਇਸ ਕੈਂਪ ਦੌਰਾਨ ਵਿਭਾਗ ਵੱਲੋਂ ਚਿੱਚੜਾਂ ਅਤੇ ਮਲੱਪਾਂ ਦੀ ਰੋਕਥਾਮ ਬਾਰੇ ਮੁਫਤ ਦਵਾਈਆਂ ਵੀ ਉਪਲਬਧ ਕਰਵਾਈਆਂ ਗਈਆਂ। ਡਾ. ਸੁਖਚਰਨਜੀਤ ਸਿੰਘ ਅਤੇ ਡਾ. ਰਵੀ ਕੁਮਾਰ ਨੇ ਪਸ਼ੂ ਪਾਲਕਾਂ ਦੀਆਂ ਸੱਮਸਿਆਵਾਂ ਦੇ ਠੋਸ ਹੱਲ ਦੱਸੇ।

print
Share Button
Print Friendly, PDF & Email

Leave a Reply

Your email address will not be published. Required fields are marked *