ਸਿੱਖਿਆ ਮੰਤਰੀ ਨੇ 69 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ss1

ਸਿੱਖਿਆ ਮੰਤਰੀ ਨੇ 69 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ.ਚੀਮਾ ਵੱਲੋਂ ਤਰਸ ਦੇ ਆਧਾਰ ਵਾਲੇ ਪੈਂਡਿੰਗ ਕੇਸ ਇਕ ਮਹੀਨੇ ਅੰਦਰ ਮੁਕੰਮਲ ਕਰਨ ਦੇ ਆਦੇਸ਼

dr-cheema-hands-over-appointment-letters-to-teachersਐਸ.ਏ.ਐਸ. ਨਗਰ (ਮੁਹਾਲੀ), 28 ਸਤੰਬਰ: ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਮ੍ਰਿਤਕ ਮੁਲਾਜ਼ਮਾਂ ਦੇ 69 ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ ਇਥੇ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿੱਚ ਡੀ.ਜੀ.ਐਸ.ਈ. ਕਮੇਟੀ ਰੂਮ ਵਿਖੇ ਹੋਏ ਸਮਾਗਮ ਦੌਰਾਨ ਡਾ. ਚੀਮਾ ਨੇ ਵਿਭਾਗ ਵੱਲੋਂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ ਉਨ•ਾਂ ਦੀ ਪਸੰਦ ਅਨੁਸਾਰ ਸਟੇਸ਼ਨ ਮੌਕੇ ‘ਤੇ ਅਲਾਟ ਕੀਤੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 19 ਕਲਰਕ, ਇਕ ਲਾਇਬ੍ਰੇਰੀਅਨ, 2 ਆਰਟ ਐਂਡ ਕਰਾਫਟ ਅਧਿਆਪਕ ਤੇ 47 ਸੇਵਾਦਾਰ ਸ਼ਾਮਲ ਹਨ।
ਡਾ. ਚੀਮਾ ਨੇ ਨਿਯੁਕਤੀ ਪੱਤਰ ਸੌਂਪਣ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦੇਣ ਵਾਲੇ ਪੈਂਡਿੰਗ ਕੇਸਾਂ ਨੂੰ ਇਕ ਮਹੀਨੇ ਦੇ ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਕੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤੁਰੰਤ ਨਿਯੁਕਤੀ ਪੱਤਰ ਸੌਂਪੇ ਜਾ ਸਕਣ। ਡਾ. ਚੀਮਾ ਨੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਉਨ੍ਹਾਂ ਕੋਲੋ ਫੀਡਬੈਕ ਹਾਸਲ ਕਰਨ ਲਈ ਦਰਪੇਸ਼ ਔਕੜਾਂ ਪੁੱਛੀਆਂ।
ਸਿੱਖਿਆ ਮੰਤਰੀ ਨੇ ਕਰਮਚਾਰੀਆਂ ਸੰਬੋਧਤ ਕਰਦਿਆਂ ਕਿਹਾ ਕਿ ਉਨ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਨੂੰ ਪੂਰਿਆ ਜਾਣਾ ਔਖਾ ਹੈ ਪਰ ਵਿਭਾਗ ਨੇ ਨੀਤੀ ਅਨੁਸਾਰ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣਾ ਫਰਜ਼ ਨਿਭਾਇਆ ਹੈ। ਉਨ੍ਹਾਂ ਨਵੇਂ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਚ ਅਧਿਕਾਰੀਆਂ ਨੂੰ ਮਿਲ ਸਕਦੇ ਹਨ। ਉਨ੍ਹਾਂ ਸਾਰੇ ਨਵੇਂ ਨਿਯੁਕਤ ਹੋਏ ਅਧਿਆਪਕਾਂ/ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਵੇਂ ਹੋਰ ਵੀ ਉਚ ਸਿੱਖਿਆ ਹਾਸਲ ਕਰ ਸਕਦੇ ਸਨ ਪਰ ਪਰਿਵਾਰਕ ਮਜਬੂਰੀਆਂ ਕਾਰਨ ਅੱਜ ਜੁਆਇਨ ਕਰਨਾ ਪਿਆ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਹ ਸਿੱਖਿਆ ਵਿਭਾਗ ਵਿੱਚ ਰਹਿੰਦੇ ਹੋਏ ਹੋਰ ਉਚ ਸਿੱਖਿਆ ਹਾਸਲ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਭਾਗ ਵੱਲੋਂ ਪੂਰਾ ਸਾਥ ਦਿੱਤਾ ਜਾਵੇਗਾ।
ਇਸ ਮੌਕੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ, ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਡਾ.ਗਿੰਨੀ ਦੁੱਗਲ ਤੇ ਸ੍ਰੀ ਕਰਮਜੀਤ ਸਿੰਘ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *