ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਵਿਭਾਗ ਵੱਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ

ss1

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਵਿਭਾਗ ਵੱਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ
ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਾਨੂੰ ਸਾਰਿਆਂ ਨੂੰ ਸੁਚੱਜੀ ਜਿੰਦਗੀ ਜਿਊਣ ਲਈ ਆਸ਼ਾਵਾਦੀ ਦ੍ਰਿਸ਼ਟੀਕੋਣ ਰੱਖਣਾ ਚਾਹੀਦਾ ਹੈ-: ਡਾ. ਨਰਿੰਦਰ ਸਿੰਘ ਕਪੂਰ

untitled-1

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਨੈਕ ਵੱਲੋਂ ‘ਏ’ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੀਲੈਨਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬੀ ਯੂਨੀਵਰਸਿਟੀ,ਪਟਿਆਲਾ ਤੋਂ ਪੰਜਾਬੀ ਦੇ ਪ੍ਰਸਿੱੱਧ ਵਾਰਤਕ ਲੇਖਕ ਅਤੇ ਉੱਘੇ ਸਾਹਿਤਕਾਰ ਡਾ. ਨਰਿੰਦਰ ਸਿੰਘ ਕਪੂਰ ਸ਼ਾਮਿਲ ਹੋਏ। ਇਸ ਮੌਕੇ ਤੇ ਡਾ. ਨਰਿੰਦਰ ਸਿੰਘ ਕਪੂਰ ਨੇ ਐਮ.ਏ. ਪੰਜਾਬੀ ਅਤੇ ਬੀ.ਏ. ਭਾਗ-ਤੀਜਾ ਦੇ ਪੰਜਾਬੀ ਸਾਹਿਤ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੰਦਗੀ ਦੇ ਵੱਖ-ਵੱਖ ਪਹਿਲੂਆਂ ਬਾਰੇ ਪੰਜਾਬੀ ਸਾਹਿਤ ਨਾਲ ਜੋੜ ਕੇ ਆਪਣੇ ਵਿਚਾਰ ਪ੍ਰਗਟਾਏ। ਉਨਾਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਾਨੂੰ ਸਾਰਿਆਂ ਨੂੰ ਸੁਚੱਜੀ ਜਿੰਦਗੀ ਜਿਊਣ ਲਈ ਆਸ਼ਾਵਾਦੀ ਦ੍ਰਿਸ਼ਟੀਕੋਣ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਅਵਤਾਰ ਸਿੰਘ ਨੇ ਡਾ. ਨਰਿੰਦਰ ਸਿੰਘ ਕਪੂਰ ਨੂੰ ਜੀ ਆਇਆ ਕਿਹਾ ਤੇ ਉਨਾਂ ਦੀ ਪੰਜਾਬੀ ਸਾਹਿਤ ਨੂੰ ਦੇਣ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪ੍ਰਸ਼ਨ ਪੁੱਛੇ ਗਏ ਜਿਨਾਂ ਦਾ ਡਾ. ਕਪੂਰ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ। ਪੰਜਾਬੀ ਵਿਭਾਗ ਦੇ ਪ੍ਰੋ. ਹਰਜਿੰਦਰ ਸਿੰਘ ਨੇ ਅੰਤ ਵਿੱਚ ਮੁੱਖ ਮਹਿਮਾਨ ਤੇ ਹੋਰ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪ੍ਰੋ. ਡਾ. ਜਸਵਿੰਦਰ ਸਿੰਘ, ਡਾ. ਗੁਰਪ੍ਰੀਤ ਕੌਰ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਵੀਰਪਾਲ ਕੌਰ, ਡਾ. ਜਸਪ੍ਰੀਤ ਕੌਰ, ਪ੍ਰੋ. ਬਲਜੀਤ ਕੌਰ, ਡਾ. ਮਨਪ੍ਰੀਤ ਕੌਰ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email