ਪਿੰਡ ਚੰਦਿਆਣੀ ਖੁਰਦ ਵਿਖੇ ਕਲੱਬ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆਂ

ss1

ਪਿੰਡ ਚੰਦਿਆਣੀ ਖੁਰਦ ਵਿਖੇ ਕਲੱਬ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆਂ

chaniyaniਸੜੋਆ (ਅਸ਼ਵਨੀ ਸ਼ਰਮਾ) – ਸ਼ਹੀਦੇ ਆਜਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ) ਚੰਦਿਆਣੀ ਖੁਰਦ ਦੇ ਮੈਂਬਰਾਂ ਵਲੋਂ ਪਿੰਡ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਕਲੱਬ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆਂ ਗਿਆ। ਇਸ ਦੌਰਾਨ ਕਲੱਬ ਪ੍ਰਧਾਨ ਰਮਨ ਭਾਟੀਆ ਤੇ ਸੁਰਿੰਦਰ ਮਾਨਾ ਨੇ ਕਿਹਾ ਕਿ ਅਸੀ ਸ਼ਹੀਦਾਂ ਦੀਆ ਕੁਰਬਾਨੀਆਂ ਨਾਲ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨਾਂ ਦੇ ਦਰਸਾਏ ਦੇਸ਼ ਭਗਤੀ ਦੇ ਮਾਰਗ ਤੇ ਚੱਲਕੇ ਨਸਾਂ ਮੁਕਤ ਸਮਾਜ ਸਿਰਜਣ ਵਿੱਚ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਉਨਾਂ ਸਮੂਹ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਮਨ ਭਾਟੀਆ, ਮਾਨਾ ਭਾਟੀਆ, ਪਵਨ ਕੁਮਾਰ ਪੰਮੀ, ਵਾਇਸ ਪ੍ਰਧਾਨ ਪਰਮਿੰਦਰ ਕੁਮਾਰ, ਲਾਡੀਂ ਕੁਮਾਰ, ਗੋਪਾਲ ਕ੍ਰਿਸ਼ਨ ਕਾਲਾ, ਰਜੇਸ਼ ਕੁਮਾਰ, ਅਮਰਜੀਤ, ਸਚਿਨ ਕਾਲਾ, ਵਿਵੇਕ ਕੁਮਾਰ ਸਮੇਤ ਹੋਰ ਕਲੱਬ ਮੈਂਬਰ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *