ਡਿਪਟੀ ਕਮਿਸ਼ਨਰ ਨੇ ਬੋਲੀ ਲਗਵਾ ਕੇ ਕਰਵਾਈ ਝੋਨੇ ਦੀ ਸ਼ੁਰੂਆਤ ਕਿਸਾਨਾਂ ਦਾ ਮੰਡੀ ਵਿੱਚੋਂ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਦੀਪ ਮਲਹੋਤਰਾ

ss1

ਡਿਪਟੀ ਕਮਿਸ਼ਨਰ ਨੇ ਬੋਲੀ ਲਗਵਾ ਕੇ ਕਰਵਾਈ ਝੋਨੇ ਦੀ ਸ਼ੁਰੂਆਤ ਕਿਸਾਨਾਂ ਦਾ ਮੰਡੀ ਵਿੱਚੋਂ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਦੀਪ ਮਲਹੋਤਰਾ
ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

fgfyg
ਸਾਦਿਕ, 1 ਅਕਤੂਬਰ (ਗੁਲਜ਼ਾਰ ਮਦੀਨਾ)-ਅੱਜ ਸਾਦਿਕ ਦੀ ਪ੍ਰਮੁੱਖ ਅਨਾਜ ਮੰਡੀ ਵਿਖੇ ਡਿਪਟੀ ਕਮਿਸ਼ਨਰ ਸ. ਮਾਲਵਿੰਦਰ ਸਿੰਘ ਜੱਗੀ ਅਤੇ ਹਲਕਾ ਵਿਧਾਇਕ ਸ੍ਰੀ ਦੀਪ ਮਲਹੋਤਰਾ ਨੇ ਝੋਨੇ ਦੀ ਸਰਕਾਰੀ ਬੋਲੀ ਲਗਵਾ ਰਸਮੀ ਕਿ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਝੋਨੇ ਦੀ ਮੰਡੀਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆੜਤੀਆਂ ਨੂੰ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਲੋਡਿੰਗ ਅਤੇ ਅਣਲੋਡਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਇਹ ਵੀ ਕਿਹਾ ਕਿ ਬਾਰਿਸ਼ ਦੇ ਮੌਸਮ ਲਈ ਆੜਤੀਆਂ ਵੱਲੋਂ ਤਰਪਾਲਾਂ ਆਦਿ ਦਾ ਵੀ ਪੂਰਨ ਪ੍ਰਬੰਧ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਸਰਕਾਰ ਦੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਝੋਨੇ ਦੀ ਖਰੀਦ ਕਰਵਾਉਣ ਮੌਕੇ ਲੇਬਰ ਯੂਨੀਅਨ ਦੇ ਪ੍ਰਧਾਨ ਛਿੰਦਾ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਲੇਬਰ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ। ਸ. ਜੱਗੀ ਨੇ ਮੌਜੂਦ ਅਧਿਕਾਰੀਆਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਮ.ਐਲ.ਏ ਸ੍ਰੀ ਦੀਪ ਮਲਹੋਤਰਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸ਼ਾਂ ਤੇ ਕਿਸਾਨਾਂ ਦਾ ਮੰਡੀ ਵਿੱਚੋਂ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੋਂ ਘੱਟ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਖਰੀਦ ਏਜੰਸੀਆਂ ਨੂੰ ਖਰੀਦ ਕਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਬਲਜਿੰਦਰ ਸਿੰਘ ਧਾਲੀਵਾਲ ਨੇ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਰਵਾਏ ਪ੍ਰਬੰਧਾਂ ਦੀ ਸ਼ਲਾਘਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ. ਜੱਗੀ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਜ਼ਿਲਾ ਨਗਰ ਸੁਧਾਰ ਟਰੱਸਟ ਫਰੀਦਕੋਟ ਸ੍ਰੀ ਰਾਕੇਸ਼ ਗਰਗ ਹੈਪੀ, ਜਿਲਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ੍ਰੀਮਤੀ ਅਤਿੰਦਰ ਕੌਰ, ਜ਼ਿਲਾ ਮੰਡੀ ਅਫਸਰ ਸ. ਮਨਜੀਤ ਸਿੰਘ ਸੰਧੂ, ਸਕੱਤਰ ਮਾਰਕਿਟ ਕਮੇਟੀ ਸ੍ਰੀ ਪੰਕਜ ਜੈਨ, ਮਦਨ ਲਾਲ ਨਰੂਲਾ, ਸੰਜੀਵ ਕੁਮਾਰ ਸੀਪਾ ਵੀ ਹਾਜ਼ਰ ਸਨ।

print
Share Button
Print Friendly, PDF & Email