ਕੰਡਿਆਂਵਾਲੀ ਤਾਰ ਦੇ ਪਾਰ ਖੇਤੀ ਕਰ ਸਕਦੇ ਹਨ ਕਿਸਾਨ : ਬਾਦਲ

ss1

ਕੰਡਿਆਂਵਾਲੀ ਤਾਰ ਦੇ ਪਾਰ ਖੇਤੀ ਕਰ ਸਕਦੇ ਹਨ ਕਿਸਾਨ : ਬਾਦਲ

2016_10image_18_38_446837258parkash_singh_badal_gs-ll

ਗੁਰਦਾਸਪੁਰ — ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਹੁਣ ਸਰਹੱਦੀ ਖੇਤਰਾਂ ਦੇ ਕਿਸਾਨ ਕੰਡਿਆਂਵਾਲੀ ਤਾਰ ਦੇ ਪਾਰ ਜਾ ਕੇ ਖੇਤੀ ਕਰਨ ਜਾ ਸਕਦੇ ਹਨ। ਮੁੱਖ ਮੰਤਰੀ ਬਾਦਲ ਡੇਰਾ ਬਾਬਾ ਨਾਨਕ ਸੈਕਟਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ ਹੈ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਤੋਂ ਬਾਅਦ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ, ਦੂਜੇ ਪਾਸੇ ਝੋਨੇ ਦੀ ਫਸਲ ਲਗਭਗ ਪੱਕ ਚੁੱਕੀ ਹੈ ਅਤੇ ਅਜਿਹੇ ਸਮੇਂ ਵਿਚ ਕਿਸਾਨਾਂ ਦਾ ਫਸਲ ਤੋਂ ਦੂਰ ਹੋਣਾ ਗਲਤ ਮੰਨਿਆ ਜਾ ਰਿਹਾ ਹੈ।

print
Share Button
Print Friendly, PDF & Email