ਡਿਪਟੀ ਕਮੀਸ਼ਨਰ ਅਤੇ ਹਲਕਾ ਵਿਧਾਇਕ ਨੇ ਅਨਾਜ ਮੰਡੀ ਬੋਹਾ ਵਿੱਚ ਝੋਨੇ ਦੀ ਬੋਲੀ ਸ਼ੁਰੂ ਕਰਵਾਈ

ss1

ਡਿਪਟੀ ਕਮੀਸ਼ਨਰ ਅਤੇ ਹਲਕਾ ਵਿਧਾਇਕ ਨੇ ਅਨਾਜ ਮੰਡੀ ਬੋਹਾ ਵਿੱਚ ਝੋਨੇ ਦੀ ਬੋਲੀ ਸ਼ੁਰੂ ਕਰਵਾਈ

img-20161004-wa0139ਬੋਹਾ 4 ਅਕਤੂਬਰ (ਦਰਸ਼ਨ ਹਾਕਮਵਾਲਾ)-ਹਲਕਾ ਵਿਧਾਇਕ ਚਤਿੰਨ ਸਿੰਘ ਸਮਾਂਓ ਅਤੇ ਡਿਪਟੀ ਕਮੀਸ਼ਨਰ ਮਾਨਸਾ ਸ਼ੀ੍ਰ ਵਰਿੰਦਰ ਕੁਮਾਰ ਸ਼ਰਮਾਂ ਨੇ ਅੱਜ ਦੁਪਿਹਰ ਬੋਹਾ ਅਨਾਜ ਮੰਡੀ ਵਿੱਚ ਝੋਨੇ ਦੀ ਬੋਲੀ ਸ਼ੁਰੂ ਕਰਵਾਈ।ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਸਮਾਂਓ ਨੇ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਨੇ ਹਰੇਕ ਫਸਲ ਦੀ ਖਰੀਦ ਸਮੇਂ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ ਅਤੇ ਇਸ ਵਾਰ ਵੀ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਉੱਪਰ ਹਲਕੇ ਦੀਆਂ ਸਾਰੀਆਂ ਮੰਡੀਆਂ ਵਿੱਚ ਨਰਮੇਂ ਅਤੇ ਝੋਨੇ ਦੀ ਖਰੀਦ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾਂ ਨਾ ਕਰਨਾਂ ਪਵੇ।ਇਸ ਮੌਕੇ ਡਿਪਟੀ ਕਮੀਸ਼ਨਰ ਨੇ ਮੌਜੂਦ ਕਿਸਾਨਾਂ ਨੂੰ ਆਖਿਆ ਕਿ ਸਾਰੇ ਕਿਸਾਨ ਝੋਨੇ ਦੀ ਫਸਲ ਨੂੰ ਪੂਰੀ ਤਰਾਂ ਸੁਕਾਕੇ ਹੀ ਮੰਡੀਆਂ ਵਿੱਚ ਲਿਆਉਣ ਅਤੇ ਉਹਨਾਂ ਹਦਾਇਤ ਕੀਤੀ ਕਿ ਝੋਨੇ ਦੀ ਫਸਲ ਦੀ ਕਟਾਈ ਲਈ ਕੰਬਾਇਨਾਂ ਸਿਰਫ ਦਿਨ ਵੇਲੇ ਹੀ ਚਲਾਈਆਂ ਜਾਣ।ਇਸ ਮੌਕੇ ਵੱਡੀ ਗਿਣਤੀ ਵਿੱਚ ਖੇਤਰ ਦੇ ਅਕਾਲੀ ਵਰਕਰ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *