ਖਾਲਸਾ ਸਕੂਲ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ ਖੇਡਾਂ ਵਿਚ ਪਹਿਲਾਂ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ

ss1

ਖਾਲਸਾ ਸਕੂਲ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ ਖੇਡਾਂ ਵਿਚ ਪਹਿਲਾਂ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ
ਪ੍ਰਿੰ:ਸੁਖਪਾਲ ਕੌਰ ਵਾਲੀਆ ਅਤੇ ਸਮੂਹ ਸਟਾਫ ਵਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ

fullsizerender-1ਸ਼੍ਰੀ ਅਨੰਦਪੁਰ ਸਾਹਿਬ, 4 ਅਕਤੂਬਰ (ਦਵਿੰਦਰਪਾਲ ਸਿੰਘ/ਅੰਕੁਸ਼): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਥਾਨਕ ਐਸ ਜੀ ਐਸ ਖਾਲਸਾ ਸੀ ਸੈ ਸਕੂਲ ਦੇ ਵਿਦਿਆਰਥੀ ਗੁਰਲਾਲ ਸਿੰਘ ਨੇਂ ਬੀਤੇ ਦਿਨੀ ਜਿਲਾ ਅਥਲੈਟਿਕ ਐਸੋਸੀਏਸ਼ਨ ਵੱਲੋਂ ਲੁਧਿਆਣਾ ਵਿਖੇ ਕਰਵਾਈ ਗਈ ਰਾਜ ਪੱਧਰੀ ਅਥਲੈਟਿਕ ਮੀਟ ਵਿੱਚ ਸਕੂਲ਼ ਦਾ ਨਾਮ ਰੋਸ਼ਨ ਕੀਤਾ। ਪ੍ਰਿੰ ਸੁਖਪਾਲ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਵਿਦਿਆਰਥੀ ਨੇ ਸੌ ਮੀਟਰ ਅਤੇ ਦੋ ਸੌ ਮੀਟਰ ਦੀ ਦੌੜ ਵਿੱਚ ਪਹਿਲਾ ਅਤੇ ਚਾਰ ਸੌ ਮੀਟਰ ਰਿਲੇਅ ਦੌੜ ਵਿੱਚ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਵੱਲੋ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸਕੂਲ਼ ਕੋਆਰਡੀਨੇਟਰ ਰਣਜੀਤ ਸਿੰਘ ਸੈਣੀ, ਤਰਲੋਚਨ ਸਿੰਘ ਡੀ ਪੀ ਈ, ਜਗਵੀਰ ਕੌਰ ਅਤੇ ਸਮੂਹ ਸਟਾਫ ਨੇ ਗੁਰਲਾਲ ਸਿੰਘ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ।

print
Share Button
Print Friendly, PDF & Email