ਐੱਮ.ਏ. ਪੰਜਾਬੀ ਦੀਆਂ ਵਿਦਿਆਰਥਣਾਂ ਦਾ ਨਤੀਜਾ ਰਿਹਾ ਸ਼ਾਨਦਾਰ

ss1

ਐੱਮ.ਏ. ਪੰਜਾਬੀ ਦੀਆਂ ਵਿਦਿਆਰਥਣਾਂ ਦਾ ਨਤੀਜਾ ਰਿਹਾ ਸ਼ਾਨਦਾਰ

ਭਗਤਾ ਭਾਈ ਕਾ 8 ਅਕਤੂਬਰ (ਸਵਰਨ ਸਿੰਘ ਭਗਤਾ) ਸੰਤ ਬਾਬਾ ਹਜੂਰਾ ਸਿੰਘ ਜੀ ਦੀ ਸੁਯੋਗ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲ਼ਜ਼ ਕਾਲਜ, ਸੁਖਾਨੰਦ (ਮੋਗਾ) ਦੇ ਐੱਮ.ਏ. ਪੰਜਾਬੀ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਨਤੀਜੇ ਅਨੁਸਾਰ ਸਮੈਸਟਰ ਦੂਜਾ ਦੀ ਹਰਪ੍ਰੀਤ ਕੌਰ ਨੇ 68 ਫ਼ੀਸਦੀ ਅੰਕ ਗ੍ਰਹਿਣ ਕਰਕੇ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ।ਦਵਿੰਦਰ ਕੌਰ ਨੇ 66 ਫ਼ੀਸਦੀ ਤੇ ਅਮਨਦੀਪ ਕੌਰ ਨੇ 65 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਐੱਮ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਬੀਰਪਾਲ ਕੌਰ ਨੇ 72 ਫ਼ੀਸਦੀ ਅੰਕ ਹਾਸਿਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਮਨਤਿੰਦਰ ਕੌਰ ਨੇ 68 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਰਮਨਦੀਪ ਕੌਰ ਨੇ 67 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ । ਸੁਖਾਨੰਦ ਵਿਦਿਅਕ ਸੰਸਥਾਵਾਂ ਦੇ ਵਾਈਸ ਚੇਅਰਮੈਨ ਮੱਖਣ ਸਿੰਘ, ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਹਨਾਂ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਦੇ ਮਾਤਾਪਿਤਾ ਤੇ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ।

print
Share Button
Print Friendly, PDF & Email

Leave a Reply

Your email address will not be published. Required fields are marked *