’ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਚੋਣ ਦਫਤਰ ਦਾ ਉਦਘਾਟਨ 12 ਨੂੰ

ss1

‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਚੋਣ ਦਫਤਰ ਦਾ ਉਦਘਾਟਨ 12 ਨੂੰ

img-20160906-wa0326ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਆਪ ਦੇ ਉਮੀਦਵਾਰ ਅਤੇ ਮਹਿਲਾ ਵਿੰਗ ਦੇ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਦੇ ਚੋਣ ਦਫਤਰ ਦਾ ਉਦਘਾਟਨ 12 ਅਕਤੂਬਰ ਦਿਨ ਬੁੱਧਵਾਰ ਨੂੰ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਸ਼ਾਮ ਨੂੰ 5 ਵਜੇ ਕਰ ਰਹੇ ਹਨ।
ਇਸ ਸਬੰਧੀ ਤਲਵੰਡੀ ਸਾਬੋ ਤੋਂ ਆਪ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵੱਲੋਂ ਪੰਜਾਬ ਭਰ ‘ਚ ਜਿਨ੍ਹਾਂ ਵੀ ਉਮੀਦਵਾਰਾਂ ਨੂੰ ਟਿਕਟਾਂ ਦਾ ਐਲਾਨ ਹੋ ਚੁੱਕਿਆ ਹੈ ਉਨ੍ਹਾਂ ਦੇ ਜਲਦੀ ਹੀ ਚੋਣ ਦਫਤਰ ਖੋਲ੍ਹੇ ਜਾ ਰਹੇ ਹਨ,ਜਿਸ ਤਹਿਤ 12 ਅਕਤੂਬਰ ਦਿਨ ਬੁੱਧਵਾਰ ਨੂੰ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਤਲਵੰਡੀ ਸਾਬੋ ਵਿਖੇ ਚੋਣ ਦਫਤਰ ਦਾ ਉਦਘਾਟਨਕਰਨ ਲਈ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੀ ਤਲਵੰਡੀ ਸਾਬੋ ਵਿੱਚ ਇੱਕ ਰੈਲੀ ਰੂਪੀ ਜਨ ਸਭਾ ਵੀ ਕੀਤੀ ਜਾਵੇਗੀ।
ਉਹਨਾਂ ਅੱਗੇ ਕਿਹਾ ਕਿ ਹਲਕਾ ਤਲਵੰਡੀ ਸਾਬੋ ‘ਚ ਆਪ ਨੂੰ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਅਕਾਲੀ-ਭਾਜਪਾ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਹਨ।ਹੁਣ ਲੋਕ ‘ਆਪ’ ਦੀ ਸਰਕਾਰ ਬਣਾਉਣ ਲਈ ਬਹੁਤ ਉਤਸ਼ਾਹਿਤ ਹਨ।
ਇਸ ਮੌਕੇ ਉਹਨਾਂ ਨਾਲ ਕਸ਼ਮੀਰ ਸਿੰਘ, ਜਸਵਿੰਦਰ ਸਿੰਘ ਜਗਾ, ਰੇਸ਼ਮ ਸਿੰਘ, ਵੀਰਪਾਲ ਕੌਰ ਰਾਮਾਂ, ਟੇਕ ਸਿੰਘ ਬੰਗੀ, ਦਵਿੰਦਰ ਸ਼ਰਮਾਂ, ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਅਮਨਦੀਪ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ‘ਚ ਵਾਲੰਟੀਅਰ ਹਾਜਰ ਸਨ।

print
Share Button
Print Friendly, PDF & Email