ਸ਼ਹਿਣਾ ਸਕੂਲ ਦੀ ਵਿਦਿਆਰਥਣ ਨੇ ਪੰਜਾਬ ਪੱਧਰੀ ਖੇਡਾਂ ‘ਚੋਂ ਫੁੰਡਿਆਂ ਚਾਂਦੀ ਦਾ ਤਗਮਾ

ss1

ਸ਼ਹਿਣਾ ਸਕੂਲ ਦੀ ਵਿਦਿਆਰਥਣ ਨੇ ਪੰਜਾਬ ਪੱਧਰੀ ਖੇਡਾਂ ‘ਚੋਂ ਫੁੰਡਿਆਂ ਚਾਂਦੀ ਦਾ ਤਗਮਾ

vikrant-bansalਭਦੌੜ 13 ਅਕਤੂਬਰ (ਵਿਕਰਾਂਤ ਬਾਂਸਲ) ਸ਼ਹੀਦ ਬੁੱਧੂ ਖਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਪਰਮਜੀਤ ਕੌਰ ਨੇ ਪੰਜਾਬ ਪੱਧਰੀ ਖੇਡਾਂ ਦੌਰਾਨ ਕੁਸ਼ਤੀਆਂ ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਚਾਂਦੀ ਦੇ ਮੈਡਲ ‘ਤੇ ਕਬਜ਼ਾ ਕੀਤਾ ਗਿਆ ਹੈ ਇਸ ਵਿਦਿਆਰਥਣ ਦਾ ਬੁੱਧਵਾਰ ਨੂੰ ਸਕੂਲ ਪਹੁੰਚਣ ‘ਤੇ ਸਮੂਹ ਸਕੂਲ ਸਟਾਫ ਵੱਲੋਂ ਸਕੂਲ ਮਨੇਜਮੈਂਟ ਕਮੇਟੀ ਦੀ ਅਗਵਾਈ ਹੇਠ ਹੌਸਲਾ ਅਫਜਾਈ ਕਰਨ ਲਈ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਸ ਲੜਕੀ ਨੇ ਪੰਜਾਬ ਪੱਧਰੀ ਖੇਡਾਂ ਵਿਚੋਂ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ ਉਨਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਭਾਗ ਲੈਣ ਲਈ ਪੇ੍ਰਰਿਤ ਕੀਤਾ ਉਨਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਬਹੁਤ ਅੱਗੇ ਨਿਕਲ ਚੁੱਕੇ ਹਨ, ਜਿੱਥੇ ਪੜਾਈ ਦਾ ਪੱਧਰ ਵੀ ਬਹੁਤ ਉੱਚ ਕੁਆਲਟੀ ਦਾ ਹੈ, ਉੱਥੇ ਖੇਡਾਂ ਲਈ ਵਿਦਿਆਰਥੀਆਂ ਨੂੰ ਵੱਖਰੇ ਤੌਰ ਤੇ ਕੋਚਿੰਗ ਕਰਵਾਈ ਜਾ ਰਹੀ ਹੈ ਇਸ ਸਮੇਂ ਸਕੂਲ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਰੱਖੇ ਇਸ ਮੌਕੇ ਅਧਿਆਪਕ ਨਿਰਮਲ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ, ਕੁਲਜੀਤ, ਪਰਮਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।

print
Share Button
Print Friendly, PDF & Email