ਟੱਲੇਵਾਲ ਪੁਲਿਸ ਨੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ

ss1

ਟੱਲੇਵਾਲ ਪੁਲਿਸ ਨੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ

ਭਦੌੜ 14 ਅਕਤੂਬਰ (ਵਿਕਰਾਂਤ ਬਾਂਸਲ) ਜ਼ਿਲਾ ਪੁਲਿਸ ਮੁੱਖੀ ਬਰਨਾਲਾ ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ ਇਸ ਸਬੰਧੀ ਇੰਸਪੈਕਟਰ ਸਰਦਾਰਾ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੀਵਾਨਾ ਦੀ ਹੱਦ ਤੋਂ ਹਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦੀਵਾਨਾ ਨੂੰ 18 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਖਿਲਾਫ ਥਾਣਾ ਟੱਲੇਵਾਲ ਵਿਖੇ ਐਕਸਾਈਜ ਐਕਟ 61/1/14 ਤਹਿਤ ਮਾਮਲਾ ਦਰਜ ਕਰਕੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ|

print
Share Button
Print Friendly, PDF & Email

Leave a Reply

Your email address will not be published. Required fields are marked *