ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕਰਵਾਈ ਅੰਗ੍ਰੇਜੀ ਲਿਖਾਈ ਪ੍ਰਤੀਯੋਗਤਾ

ss1

ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕਰਵਾਈ ਅੰਗ੍ਰੇਜੀ ਲਿਖਾਈ ਪ੍ਰਤੀਯੋਗਤਾ
ਜੇਤੂ ਵਿਦਿਆਰਥੀਆਂ ਨੂੰ ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤਾ ਗਿਆ ਸਨਮਾਨਿਤ

lalpuraਸ਼੍ਰੀ ਅਨੰਦਪੁਰ ਸਾਹਿਬ, 18 ਅਕਤੂਬਰ(ਦਵਿੰਦਰਪਾਲ ਸਿੰਘ/ਅੰਕੁਸ਼): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਅਤੇ ਸਕੂਲ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਪਹਿਲੀ ਜਮਾਤ ਦੀ ਅੰਗ੍ਰੇਜੀ ਲਿਖਾਈ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿਚ ਪਹਿਲੀ-ਏ ਵਿਚ ਬਨਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਰਣਵੀਰ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਪਹਿਲੀ-ਏ-1 ਵਿਚੋਂ ਬਾਣੀ ਕੌਰ ਨੇ ਪਹਿਲਾ ਸਥਾਨ ਅਤੇ ਹਰਸਿਮਰਨਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਗੁਰਮਿੰਦਰ ਸਿੰਘ ਭੁੱਲਰ ਅਤੇ ਪਰਧਾਨ ਇਕਬਾਲ ਸਿੰਘ ਲਾਲਪੁਰਾ ਵਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਡਮ ਪ੍ਰਵੀਨ ਲਤਾ, ਅਜਵਿੰਦਰ ਕੌਰ, ਰਾਜਵਿੰਦਰ ਕੌਰ, ਸਤਿੰਦਰ ਕੌਰ, ਕੰਵਲਜੀਤ ਕੌਰ, ਸੇਵਾ ਸਿੰਘ, ਰਜਿੰਦਰ ਸਿੰਘ, ਕੈਪ:ਤਰਸੇਮ ਸਿੰਘ, ਵਿਜੇ ਕੁਮਾਰ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *