ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ss1

ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਕਿਹਾ ਸਰਕਾਰ ਦੀ ਸ਼ਹਿ ‘ਤੇ ਹੋ ਰਹੇ ਨੇ ਦਲਿਤ ਭਾਈਚਾਰੇ ‘ਤੇ ਹਮਲੇ
ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਫੌਰੀ ਹੱਲ ਕੱਢਣ ਲਈ ਕੀਤੀ ਮੰਗ

img-20161018-wa0016ਤਲਵੰਡੀ ਸਾਬੋ, 18 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਵਿਖੇ ਕਤਲ ਕੀਤੇ ਗਏ ਦਲਿਤ ਭਾਈਚਾਰੇ ਦੋ ਨੌਜਵਾਨ ਅਤੇ ਜਲੂਰ (ਸੰਗਰੂਰ) ਵਿਖੇ ਦਲਿਤਾਂ ‘ਤੇ ਕੀਤੇ ਹਮਲੇ ਦੇ ਰੋਸ ਵਜੋਂ ਅੱਜ ਸਥਾਨਕ ਸਾਂਝੀ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ।
ਸੰਘਰਸ਼ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਗਿੱਲ ਨੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੇ ਦਲਿਤ ਭਾਈਚਾਰੇ ‘ਤੇ ਹਮਲਿਆਂ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ। ਉਹਨਾਂ ਕਿਹਾ ਕਿ ਘਰਾਂਗਣਾ ਪਿੰਡ ਵਿੱਚ ਸ਼ਰਾਬ ਮਾਫੀਆ ਵੱਲੋਂ ਨੌਜਵਾਨ ਦਾ ਕੀਤਾ ਕਤਲ ਸਰਕਾਰ ਦੀ ਕਾਨੂੰਨੀ ਵਿਵਸਥਾ ‘ਤੇ ਸਵਾਲੀਆ ਚਿੰਨ੍ਹ ਲਾਉਂਦਾ ਹੈ। ਉਹਨਾਂ ਹੋਰ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਲੂਰ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਤੇ ਦਲਿਤ ਭਾਈਚਾਰੇ ‘ਤੇ ਧਨਾਢਾਂ ਵੱਲੋਂ ਕੀਤਾ ਗਿਆ ਹਮਲਾ ਅਤੇ ਪਾਏ ਗਏ 307 ਦੇ ਪਰਚੇ ਦਸਦੇ ਹਨ ਕਿ ਸਰਕਾਰ ਗ਼ਰੀਬਾਂ ਦੀ ਕਿੰਨੀ ਕੁ ਰਖਾਵਾਲੀ ਕਰਦੀ ਹੈ।
ਕਮੇਟੀ ਆਗੂ ਨੇ ਜ਼ਮੀਨ ਪ੍ਰਾਪਤੀ ਸ਼ੰਘਰਸ਼ ਕਮੇਟੀ ਦੇ ਘੋਲ ਦੀ ਹਮਾਇਤ ਕਰਦਿਆ ਕਿਹਾ ਕਿ ਆਰਥਿਕ ਤੌਰ ‘ਤੇ ਆਪਣੀ ਸਮਰੱਥਾ ਅਨੁਸਾਰ ਉਹਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ ਮੱਦਦ ਵੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਸਥਾਨਕ ਸ਼ਹਿਰ ਅੰਦਰਲੀ ਟ੍ਰੈਫਿਕ ਸਮਸਿਆ ਦੇ ਹੱਲ ਲਈ ਐਸ ਡੀ ਐੱਮ ਤਲਵੰਡੀ ਸਾਬੋ ਤੋਂ ਆਉਣ ਵਾਲੇ ਪੰਜ ਦਿਨਾਂ ਤੱਕ ਹੱਲ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਨਹੀਂ ਤਾਂ 29 ਅਕਤੂਬਰ ਨੂੰ ਖੰਡਾ ਚੌਂਕ ਵਿੱਚ ਧਰਨਾ ਲਗਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੱਖਣ ਸਿੰਘ ਕਾਮਰੇਡ, ਮਾਸਟਰ ਕਰਨੈਲ ਸਿੰਘ, ਗੁਰਜੰਟ ਸਿੰਘ ਟੀਟੀ, ਰਾਜੂ ਔਲਖ, ਧਰਮਾ ਸਿੰਘ ਆਦਿ ਨੇ ਸੰਬੋਧਨ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *