ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਦਿਆਰਥੀਆਂ ਨੇ ਲਿਆ ਪਟਾਖੇ ਰਹਿਤ ਦੀਵਾਲੀ ਮਨਾਉਣ ਦਾ ਅਹਿਦ

ss1

ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਦਿਆਰਥੀਆਂ ਨੇ ਲਿਆ ਪਟਾਖੇ ਰਹਿਤ ਦੀਵਾਲੀ ਮਨਾਉਣ ਦਾ ਅਹਿਦ

fdk-4ਫ਼ਰੀਦਕੋਟ, 24 ਅਕਤੂਬਰ ( ਜਗਦੀਸ਼ ਬਾਂਬਾ ) ਸਥਾਨਕ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸਮਾਜਿਕ ਅਤੇ ਵਾਤਾਵਰਣ ਜਾਗਰੂਕਤਾ ਸਮਾਰੋਹ ਦਾ ਆਯੋਜਨ ਕੀਤਾ ਗਿਆ,ਜਿਸ ਦੌਰਾਨ ਵਿਦਿਆਰਥੀਆਂ ਨੇ ਪ੍ਰਦਰਸ਼ਨ ਅਤੇ ਪਟਾਖੇ ਰਹਿਤ ਦੀਵਾਲੀ ਮਨਾਉਣ ਦਾ ਵੀ ਅਹਿਦ ਲਿਆ। ਇਸ ਮੌਕੇ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਚੇਅਰਮੈਨ ਪੁਨੀਤਇੰਦਰ ਬਾਵਾ ਅਤੇ ਡਾਇਰੈਕਟਰ ਸ੍ਰੀਮਤੀ ਸ਼ਾਲਿਨੀ ਬਾਵਾ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਪੜਾਈ ਦੇ ਨਾਲ ਨਾਲ ਸਮਾਜਿਕ ਫਰਜ਼ ਨਿਭਾਉਣ ਪ੍ਰਤੀ ਵੀ ਚੇਤੰਨ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਕ ਇਕ ਪੌਦਾ ਵੀ ਜਰੂਰ ਕਾਲਜ , ਘਰ ਜਾਂ ਆਸਪਾਸ ਲਾਉਣਾ ਚਾਹੀਦਾ ਹੈ, ਜਿਸ ਨਾਲ ਹੋਰਨਾਂ ਲੋਕਾਂ ਨੂੰ ਵੀ ਇਸ ਦਿਸ਼ਾ ਵਿਚ ਜਾਗਰੂਕ ਕਰਨ ਵਿਚ ਮੱਦਦ ਮਿਲੇਗੀ। ਉਨਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਅਤੇ ਪਟਾਖੇ ਰਹਿਤ ਦੀਵਾਲੀ ਮਨਾਉਣ ਦੀ ਵੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਣ ਨੂੰ ਅਸੀਂ ਹਰਿਆ ਭਰਿਆ ਕਰ ਸਕਾਂਗੇ, ਉਥੇ ਅਜਾਈ ਹੋਣ ਵਾਲੇ ਧਨ ਦੀ ਵੀ ਬਚਤ ਹੋਵੇਗੀ। ਇਸ ਸਮਾਰੋਹ ਦੇ ਅੰਤ ਵਿਚ ਸੰਸਥਾ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਪੌਦੇ ਵੀ ਵੰਡੇ ਗਏ, ਜਿਸ ਦੌਰਾਨ ਸਮੂਹ ਵਿਦਿਆਰਥੀਆਂ ਨੇ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਸਮੀਰ ਸ਼ਰਮਾ ਦੀ ਅਗਵਾਈ ਹੇਠ ਪ੍ਰਦੂਸ਼ਣ ਅਤੇ ਪਟਾਖ਼ੇ ਰਹਿਤ ਦੀਵਾਲੀ ਮਨਾਉਣ ਦਾ ਵੀ ਅਹਿਦ ਲਿਆ। ਉਨਾਂ ਇਹ ਵੀ ਪ੍ਰਣ ਕੀਤਾ ਕਿ ਸਾਰੇ ਵਿਦਿਆਰਥੀ ਹੋਰਨਾਂ ਨੌਜਵਾਨਾਂ ਵਿਚ ਵੀ ਇਸ ਸਬੰਧੀ ਚੇਤਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *