ਸਕੂਲੀ ਵਿਦਿਆਰਥੀਆਂ ਨੇ ਲਿਆ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ

ss1

ਸਕੂਲੀ ਵਿਦਿਆਰਥੀਆਂ ਨੇ ਲਿਆ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ

img-20161025-wa0018ਬੋਹਾ 26 ਅਕਤੂਬਰ (ਦਰਸ਼ਨ ਹਾਕਮਵਾਲਾ)-ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਨ ਜਿੱਥੇ ਮਨੁੱਖੀ ਸ਼ਰੀਰ ਲਈ ਬੇਹੱਦ ਘਾਤਕ ਸਾਬਿਤ ਹੋ ਰਿਹਾ ਹੈ ਉੱਥੇ ਤਿਉਹਾਰਾਂ ਅਤੇ ਹੋਰ ਸਮਾਗਮਾਂ ਮੌਕੇ ਕੀਤਾ ਜਾਂਦਾ ਬੇਲੋੜਾ ਖਰਚ ਸਾਡੇ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਵੀ ਕਮਜੋਰ ਕਰ ਰਿਹਾ ਹੈ ਇਸ ਲਈ ਸਾਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਇਸ ਵਾਰ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਪਟਾਕੇ ਆਦਿ ਤੇ ਕੀਤੇ ਜਾਣ ਵਾਲੇ ਬੇਲੋੜੇ ਖਰਚ ਦੀ ਥਾਂ ਦੀਨ ਦੁੱਖੀਆਂ ਅਤੇ ਲੋੜਵੰਦਾ ਦੀ ਸਹਾਇਤਾ ਕਰਨੀ ਚਾਹੀਦੀ ਹੈ।ਇਹ ਸ਼ਬਦ ਸਰਕਾਰੀ ਪਾ੍ਰਇਮਰੀ ਸਕੂਲ ਹਾਕਮਵਾਲਾ ਦੀ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਾਜਸੇਵੀ ਅਧਿਆਪਕ ਪੀ੍ਰਤਮ ਸਿੰਘ ਮੱਲ ਸਿੰਘ ਵਾਲਾ ਨੇ ਕਹੇ।ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਇੱਕ ਸੁਰ ਵਿੱਚ ਬਾਂਹਾ ਖੜੀਆਂ ਕਰਕੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ।ਇਸ ਮੌਕੇ ਸਕੂਲ ਮੁੱਖੀ ਹਰਦੇਵ ਸਿੰਘ,ਮਨੇਜਮੈਂਟ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ,ਮੈਡਮ ਬਲਵਿੰਦਰ ਕੌਰ,ਛਿੰਦਰਪਾਲ ਕੌਰ,ਰਾਮਫਲ ਸਿੰਘ ਕੌਲਧਾਰ ਸਮੇਤ ਸਕੂਲ ਦੇ ਸਮੂਹ ਅਧਿਆਪਕ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *