ਜਿੱਤ ਦੀ ਹੈਟ੍ਰਿਕ ਬਣਾ ਕੇ ਰਿਕਾਰਡ ਕਾਇਮ ਕਰੇਗਾ ਸ੍ਰੋਮਣੀ ਅਕਾਲੀ ਦਲ – ਤਲਬੀਰ ਸਿੰਘ ਗਿੱਲ

ss1

ਜਿੱਤ ਦੀ ਹੈਟ੍ਰਿਕ ਬਣਾ ਕੇ ਰਿਕਾਰਡ ਕਾਇਮ ਕਰੇਗਾ ਸ੍ਰੋਮਣੀ ਅਕਾਲੀ ਦਲ – ਤਲਬੀਰ ਸਿੰਘ ਗਿੱਲ

ਅਕਾਲੀ ਸਰਕਾਰ ਨੇ ਪੰਜਾਬ ਦਾ ਕਰਵਾਇਆ ਸਰਵਪੱਖੀ ਵਿਕਾਸ

111ਭਿੱਖੀਵਿੰਡ 26 ਅਕਤੂਬਰ (ਹਰਜਿੰਦਰ ਸਿੰਘ ਗੋਲ੍ਹਣ)-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਸਮੁੱਚੇ ਪੰਜਾਬ ਦਾ ਕਰਵਾਇਆ ਵਿਕਾਸ ਹੀ ਅਕਾਲੀ ਦਲ ਦੀ ਜਿੱਤ ਨੂੰ ਚਾਰ-ਚੰਨ ਲਗਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਸਿਆਸੀ ਸਕੱਤਰ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਅਕਾਲੀ ਦਲ ਨੇ ਪੰਜਾਬ ਦਾ ਜੰਗੀ ਪੱਧਰ ‘ਤੇ ਵਿਕਾਸ ਕਰਵਾਉਣ ਦੇ ਨਾਲ-ਨਾਲ ਕਿਸਾਨਾਂ, ਦਲਿਤ ਵਰਗ, ਪੱਛੜੇ ਸਮਾਜ ਦੇ ਲੋਕਾਂ ਨੂੰ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਵੀ ਦਿੱਤੀਆਂ ਹਨ। ਉਹਨਾਂ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਉਸਾਰੂ ਸੋਚ ਸਦਕਾ ਜਿਥੇ ਪਹਿਲਾਂ ਹੀ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਘੱਲੂਘਾਰਾ ਯਾਦਗਰ ਚੱਪੜਚਿੜੀ ਆਦਿ ਬਣਾਈਆਂ ਹਨ, ਉਥੇ ਹੁਣ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੰਗੀ ਫੋਜੀਆਂ ਦੀ ਯਾਦ ਵਿਚ ਯਾਦਗਰ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਨੂੰ ਵਿਰਸਾਤੀ ਦਿੱਖ ਦੇ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀ ਨਵੀਂ ਪੀੜੀ ਨੂੰ ਪੰਜਾਬ ਤੇ ਸਿੱਖ ਕੌਮ ਦੇ ਗੋਰਵਮਈ ਇਤਿਹਾਸ ਬਾਰੇ ਪਤਾ ਚੱਲ ਸਕੇ। ਸ੍ਰ: ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਤੀਜੀ ਵਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾ ਕੇ ਰਿਕਾਰਡ ਕਾਇਮ ਕਰੇਗਾ ਅਤੇ ਵਿਰੋਧੀਆਂ ਨੂੰ ਮੂੰਹ ਦੀ ਖਾਣੀ ਪਵੇਗੀ। ਇਸ ਮੌਕੇ ਭੁਪਿੰਦਰ ਸਿੰਘ, ਵਰਿੰਦਰਬੀਰ ਸਿੰਘ ਆਦਿ ਹਾਜਰ ਸਨ।

 

print
Share Button
Print Friendly, PDF & Email

Leave a Reply

Your email address will not be published. Required fields are marked *