ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ ਦੀ ਚੈਕਿੰਗ ਕੀਤੀ

ss1

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ ਦੀ ਚੈਕਿੰਗ ਕੀਤੀ

28malout05ਮਲੋਟ, 28 ਅਕਤੂਬਰ (ਆਰਤੀ ਕਮਲ) : ਮਾਨਯੋਗ ਸਿਵਲ ਸਰਜਨ ਡਾ.ਰਾਮ ਲਾਲ ਜੀ ਸ੍ਰੀ ਮੁਕਤਸਰ ਸਾਹਿਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਚਰਨ ਸਿੰਘ ਜੀ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਫਲਾਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੁਖਜੀਤ ਸਿੰਘ ਬੀ.ਈ.ਈ. ਅਤੇ ਸੁਖਮੰਦਰ ਸਿੰਘ ਹੈਲਥ ਇੰਸਪੈਕਟਰ ਵਲੋਂ ਫਲਾਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਦੌਰਾਨ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਨੂੰ ਸਖਤ ਹਦਾਇਤ ਕੀਤੀ ਕਿ ਨਕਲੀ ਮਠਿਆਈਆਂ ਨਾ ਵੇਚੀਆਂ ਜਾਣ ਅਤੇ ਮਠਿਆਈਆਂ ਨੂੰ ਚੰਗੀ ਤਰਾਂ ਢੱਕ ਕੇ ਰੱਖਿਆ ਜਾਵੇ ਅਤੇ ਗਲੇ-ਸੜੇ ਫਲਾਂ ਨੂੰ ਵੀ ਸੁੱਟ ਦਿੱਤਾ ਜਾਵੇ। ਜੇਕਰ ਕੋਈ ਦੁਕਾਨਦਾਰ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

print
Share Button
Print Friendly, PDF & Email

Leave a Reply

Your email address will not be published. Required fields are marked *