ਖਾਲਸਾ ਕਾਲਜ ਦੇ ਬੀ.ਏ-ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ

ss1

ਖਾਲਸਾ ਕਾਲਜ ਦੇ ਬੀ.ਏ-ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ

harjinder-001ਭਗਤਾ ਭਾਈ ਕਾ 29 ਅਕਤੂਬਰ (ਸਵਰਨ ਸਿੰਘ ਭਗਤਾ)ਸਥਾਨਕ ਸਹਿਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਤਿੰਨ ਸਾਲਾ ਕੋਰਸ ਬੀ .ਏ -ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਅਥਾਹ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਹਰਜਿੰਦਰ ਕੌਰ ਨੇ 79% ਅੰਕ ਪ੍ਰਾਪਤ ਕੀਤੇ ਹਨ। ਦੂਸਰਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੇ 77% ਅੰਕ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਜਸਵਿੰਦਰ ਕੌਰ ਨੇ 76% ਅੰਕ ਪ੍ਰਾਪਤ ਕੀਤੇ ਹਨ।ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਕ ਵਾਰ ਫਿਰ ਲੜਕੀਆਂ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

print
Share Button
Print Friendly, PDF & Email