ਨੈਨਵਾਂ ਸਕੂਲ ਵਿੱਚ ਦੀਵਾਲੀ ਗਰੀਟਿੰਗ ਕਾਰਡ ਬਣਾਉਣ ਦੇ ਮੁਕਾਬਲਿਆਂ ਵਿੱਚ ਵਿਸ਼ਾਲ ਅਵੱਲ

ss1

ਨੈਨਵਾਂ ਸਕੂਲ ਵਿੱਚ ਦੀਵਾਲੀ ਗਰੀਟਿੰਗ ਕਾਰਡ ਬਣਾਉਣ ਦੇ ਮੁਕਾਬਲਿਆਂ ਵਿੱਚ ਵਿਸ਼ਾਲ ਅਵੱਲ

nanma-school-photoਗੜ੍ਹਸ਼ੰਕਰ 29 ਅਕਤੂਬਰ (ਅਸ਼ਵਨੀ ਸ਼ਰਮਾ) ਬੀਤ ਇਲਾਕੇ ਦੇ ਸਰਕਾਰੀ ਮਿਡਲ ਸਕੂਲ ਨੈਨਵਾਂ ਵਿਖੇ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ “ਦੀਵਾਲੀ“ ਗਰੀਟਿੰਗ ਕਾਰਡ ਮੁਕਾਬਲੇ ਕਰਵਾਏ ਗਏ। ਮੁੱਖ ਅਧਿਆਪਕ ਅਮਰੀਕ ਸਿੰਘ ਦਿਆਲ ਦੀ ਦੇਖ-ਰੇਖ ਹੇਠ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਵਿਸ਼ਾਲ ਨੇ ਪਹਿਲਾ, ਚਰਨਜੀਤ ਕੌਰ ਨੇ ਦੂਜਾ ਅਤੇ ਸੰਜਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਐਲੀਮੈਟਰੀ ਪੱਧਰ ਦੇ ਮੁਕਾਬਲੇ ਵਿੱਚ ਮਨਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਸਟਰ ਜਗਦੇਵ ਸਿੰਘ, ਸੁਭਾਸ਼ ਧੀਮਾਨ, ਵਰਿੰਦਰ ਕੁਮਾਰ, ਸੁਖਵੀਰ ਸਿੰਘ ਪੰਡੀਰ ਅਤੇ ਵਿਦਿਆਰਥੀ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *