ਐੱਮ.ਏ. ਪੰਜਾਬੀ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ss1

ਐੱਮ.ਏ. ਪੰਜਾਬੀ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

picture1ਬੁਢਲਾਡਾ, 02 ਨਵੰਬਰ (ਪਪ)ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਐੱਮ.ਏ. ਪੰਜਾਬੀ ਭਾਗਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਗਗਨਦੀਪ ਕੌਰ ਨੇ 7.80 ਸੀ.ਜੀ.ਪੀ.ਏ. ਲੈਕੇ ਕਲਾਸ ਵਿੱਚੋਂ ਪਹਿਲਾ, ਸਰੋਜ ਰਾਣੀ, ਸੁਖਦੀਪ ਕੌਰ ਅਤੇ ਹਰਦੀਪ ਸਿੰਘ ਨੇ 7.60 ਸੀ.ਜੀ.ਪੀ.ਏ. ਲੈਕੇ ਕਲਾਸ ਵਿੱਚੋਂ ਦੂਜਾ ਅਤੇ ਰੁਪਿੰਦਰ ਕੌਰ, ਅਮਨਦੀਪ ਕੌਰ, ਰਵਿੰਦਰ ਕੌਰ, ਸੁਖਦੀਪ ਕੌਰ, ਗੁਰਦਾਸ ਸਿੰਘ, ਜਸਪ੍ਰੀਤ ਕੌਰ, ਰਮਨਦੀਪ ਕੌਰ, ਸਮਨਦੀਪ ਸਿੰਘ ਨੇ 7.40 ਸੀ.ਜੀ.ਪੀ.ਏ. ਲੈਕੇ ਕਲਾਸ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਹੀ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਹਨ। ਵਿਭਾਗ ਦੇ ਮੁਖੀ ਡਾ. ਸਤਗੁਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਲਾਸ ਦਾ ਨਤੀਜਾ 100% ਰਿਹਾ ਹੈ, ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਖਾਸ ਤੌਰ ‘ਤੇ ਪੰਜਾਬੀ ਵਿਭਾਗ ਦੇ ਪ੍ਰਾਧਿਆਪਕ ਸਾਹਿਬਾਨ ਡਾ. ਰਾਜਨਦੀਪ ਕੌਰ, ਪ੍ਰੋ. ਗੁਰਦੀਪ ਸਿੰਘ, ਪ੍ਰੋ. ਦੀਪਕ ਧਲੇਵਾਂ ਅਤੇ ਸਬੰਧਤ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ।

print
Share Button
Print Friendly, PDF & Email

Leave a Reply

Your email address will not be published. Required fields are marked *