ਬੈਂਕ ਨੇ ਸਾਵਧਾਨੀ ਜਾਗਰੂਕਤਾ ਹਫਤਾ ਮਨਾਉਂਦਿਆਂ ਬੁਰਜ ਸਿੱਧਵਾਂ ਸਕੂਲ ਵਿਖੇ ਲਾਇਆ ਕੈਂਪ

ss1

ਬੈਂਕ ਨੇ ਸਾਵਧਾਨੀ ਜਾਗਰੂਕਤਾ ਹਫਤਾ ਮਨਾਉਂਦਿਆਂ ਬੁਰਜ ਸਿੱਧਵਾਂ ਸਕੂਲ ਵਿਖੇ ਲਾਇਆ ਕੈਂਪ

03malout03ਮਲੋਟ, 3 ਨਵੰਬਰ (ਆਰਤੀ ਕਮਲ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਸਾਵਧਾਨੀ ਜਾਗਰੂਕਤਾ ਹਫਤਾ ਮਨਾਉਂਦਿਆਂ ਪੰਜਾਬ ਐਂਡ ਸਿੰਧ ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਕੈਂਪ ਲਗਾਇਆ। ਇਸ ਮੌਕੇ ਪਿੰਡ ਬੁਰਜ ਸਿੱਧਵਾਂ ਦੀ ਪੰਜਾਬ ਐਂਡ ਸਿੰਧ ਬੈਂਕ ਦੇ ਇੰਚਾਰਜ ਪਰਿੰਸਇੰਦਰ ਸਿੰਘ ਸੇਖੋਂ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਸੰਤ ਰਾਮ ਵਿਸ਼ੇਸ਼ ਤੌਰ ਤੇ ਹਾਜਰ ਸਨ ਜਦਕਿ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਲਈ ਪਿੰਡ ਦੇ ਨੰਬਰਦਾਰ ਸ੍ਰੀ ਅਮਨਦੀਪ ਸਿੰਘ ਵੀ ਹਾਜਰ ਸਨ । ਇਸ ਮੌਕੇ ਬੈਂਕ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਬੈਂਕ ਖਾਤਿਆਂ ਅਤੇ ਵਿਸ਼ੇਸ਼ ਕਰਕੇ ਆਨਲਾਈਨ ਖਾਤਿਆਂ ਨੂੰ ਵਰਤਨ ਸਮੇਂ ਸਾਵਧਾਨੀਆਂ ਵਰਤਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਵਿਦਿਆਰਥੀਆਂ ਅਤੇ ਸਟਾਫ ਨੇ ਵੀ ਆਪਣੇ ਮਨਾਂ ਦੇ ਕਈ ਤਰਾਂ ਦੇ ਸ਼ੰਕਿਆ ਬਾਰੇ ਬੈਂਕ ਅਧਿਕਾਰੀਆਂ ਨੂੰ ਖੁਲ ਕੇ ਸਵਾਲ ਕੀਤੇ ਤੇ ਸਵਾਲਾਂ ਦੇ ਉਤਰ ਤੇ ਸੰਤੁਸ਼ਟੀ ਪ੍ਰਗਟ ਕੀਤੀ । ਸਕੂਲ ਪ੍ਰਿੰਸੀਪਲ ਨੇ ਬਰਾਂਚ ਇੰਚਾਰਜ ਦਾ ਸਕੂਲ ਪੁੱਜ ਕੇ ਵੱਡਮੁਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੀ ਅਜਿਹੇ ਮੌਕਿਆਂ ਤੇ ਜਾਣਕਾਰੀ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ ।

print
Share Button
Print Friendly, PDF & Email

Leave a Reply

Your email address will not be published. Required fields are marked *