ਸਿਹਤ ਕੇਂਦਰ ਕੌਲੀ ਵੱਲੋਂ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਕੀਤਾ ਸਿਹਤ ਸੇਵਾਵਾਂ ਸਬੰਧੀ ਜਾਗਰੂਕ

ss1

ਸਿਹਤ ਕੇਂਦਰ ਕੌਲੀ ਵੱਲੋਂ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਕੀਤਾ ਸਿਹਤ ਸੇਵਾਵਾਂ ਸਬੰਧੀ ਜਾਗਰੂਕ

6-nov-photo-1ਪਟਿਆਲਾ, 6 ਨਵੰਬਰ (ਪ.ਪ.)-ਸਿਵਲ ਸਰਜਨ, ਪਟਿਆਲਾ ਡਾ: ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਅੰਜਨਾ ਗੁਪਤਾ ਅਤੇ ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਦੀ ਦੇਖ-ਰੇਖ ਹੇਠ ਨੇੜਲੇ ਪਿੰਡ ਕੌਲੀ ਵਿੱਚ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਸਿਹਤ ਜਾਗਰੂਕਤਾ ਵੈਨ, ਮੈਡੀਕਲ ਚੈਕਅੱਪ ਕੈਂਪ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਦਫਤਰ ਸਿਵਲ ਸਰਜਨ, ਪਟਿਆਲਾ ਵੱਲੋਂ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਸ੍ਰੀ ਕ੍ਰਿਸ਼ਨ ਕੁਮਾਰ ਪਹੁੰਚੇ।

      ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਗੁਪਤਾ, ਸਰਬਜੀਤ ਸਿੰਘ ਤੇ ਮੈਡੀਕਲ ਅਫਸਰ ਡਾ: ਮੁਹੰਮਦ ਸਾਜਿਦ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਕੈਂਸਰ ਕੰਟਰੋਲ ਪ੍ਰੋਗਰਾਮ, ਹੈਪਾਟਾਇਟਸ-ਸੀ ਦਾ ਮੁਫਤ ਇਲਾਜ਼, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕਰਮ, ਬੇਟੀ ਬਚਾਓ-ਬੇਟੀ ਪੜਾਓ ਤਹਿਤ 5 ਸਾਲ ਤੱਕ ਦੀਆਂ ਲੜਕੀਆਂ ਦਾ ਮੁਫਤ ਇਲਾਜ਼, ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਅਤੇ ਸ਼ਿਕਾਇਤ ਲਈ ਨੰਬਰ: 104, ਐਬੂਲੈਸ 108, ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ ਸਮੇਤ ਹੋਰਨਾਂ ਸਿਹਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਸੇੇਵਾਵਾਂ ਸਬੰਧੀ ਲਿਟਰੇਚਰ ਵੀ ਵੰਡਿਆ ਗਿਆ। ਇਸ ਦੋਰਾਨ ਨੁੱਕੜ ਨਾਟਕ ਮੰਡਲੀ ਵੱਲੋਂ ਨਾਟਕਾਂ ਦੇ ਰਾਹੀ ਨਸ਼ਿਆਂ, ਬੇਟੀ ਬਚਾਓ-ਬੇਟੀ ਪੜਾਓ ਤੇ ਵੱਖ-ਵੱਖ ਸਿਹਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਆਲਮਪੁਰ, ਭਟੇੜੀ ਖੁਰਦ, ਬੋਹੜਪੁਰ, ਭਟੇੜੀ ਕਲਾ ਵਿੱਚ ਕੈਂਪ ਲਗਾ ਕੇ ਮਰੀਜ਼ਾ ਦੀ ਡਾਕਟਰੀ ਜਾਂਚ, ਮੁਫਤ ਲੈਬਾਰਟਰੀ ਟੈਸਟ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਡਾ: ਰਾਜਨੀਤ ਕੌਰ, ਡਾ: ਸੁਮਨਦੀਪ, ਐਲ.ਐਚ.ਵੀ ਸੁਮਨ ਸ਼ਰਮਾ, ਪਰਮਜੀਤ ਸਿੰਘ ਲੈਬਾਰਟਰੀ ਤਕਨੀਸ਼ੀਅਨ, ਸੁਖਵਿੰਦਰ ਕੌਰ, ਪਰਮਜੀਤ ਕੌਰ ਏ.ਐਨ.ਐਮ, ਲਖਵੀਰ ਕੌਰ ਆਸ਼ਾ ਫੈਸੀਲੀਟੇਟਰ, ਤਰਸੇਮ ਸਿੰਘ ਸਾਬਕਾ ਸਰਪੰਚ ਕੌਲੀ, ਦਲਜੀਤ ਸਿੰਘ, ਕਰਮਜੀਤ ਸਿੰਘ ਸਮੇਤ ਪਿੰਡ ਦੇ ਪਤਵੰਤੇ ਸੱਜਣ, ਆਸ਼ਾ ਵਰਕਰਾਂ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *