ਸਰਬੱਤ ਖਾਲਸਾ ਦੇ ਜਥੇਦਾਰ ਪੁੱਜੇ ਅਕਾਲ ਤਖ਼ਤ ਸਾਹਿਬ

ss1

ਸਰਬੱਤ ਖਾਲਸਾ ਦੇ ਜਥੇਦਾਰ ਪੁੱਜੇ ਅਕਾਲ ਤਖ਼ਤ ਸਾਹਿਬ

16-6

ਅੰਮ੍ਰਿਤਸਰ, 15 ਮਈ (ਪ੍ਰਿੰਸ): ਚੱਬਾ ਦੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵੱਲੋਂ ਇਨ੍ਹਾਂ ਨੂੰ ਆਮ ਸ਼ਰਧਾਲੂਆਂ ਵਾਂਗ ਮੱਥਾ ਟੇਕਣ ਦੀ ਖੁੱਲ੍ਹ ਦਿੱਤੀ ਹੈ। ਕਿਸੇ ਸੰਭਾਵਿਤ ਗੜਬੜ ਤੋਂ ਬਚਾਅ ਲਈ ਸ਼੍ਰੋਮਣੀ ਕਮੇਟੀ ਵੱਲੋਂ ਟਾਸਕ ਫੋਰਸ ਤੇ ਚਿਟ ਕਪੜੀਆ ਪੁਲਿਸ ਤਾਇਨਾਤ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਅੰਦਰ ਪ੍ਰੈੱਸ ਫੋਟੋਗ੍ਰਾਫਰ ਜਾਣ ਤੇ ਪਾਬੰਦੀ ਲਗਾਈ ਗਈ ਸੀ।
ਇਸ ਤੋਂ ਇਲਾਵਾ ਇਹਨਾਂ ਨੇ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਵੀ ਮੱਥਾ ਟੇਕਿਆ ਹੈ। ਯਾਦ ਰਹੇ ਕਿ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਅਕਾਲ ਤਖ਼ਤ ਦੇ ਬਰਾਬਰ ਵੱਖਰਾ ਸਕੱਤਰੇਤ ਸਥਾਪਤ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਜਾਂ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਤੋਂ ਕੋਈ ਰੋਕ ਨਹੀਂ ਸੀ। ਉਨ੍ਹਾਂ ਬਤੌਰ ਸ਼ਰਧਾਲੂ ਗੁਰੂ ਘਰ ਮੱਥਾ ਟੇਕਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਜਾਂ ਪ੍ਰਬੰਧ ਵਿੱਚ ਖ਼ਲਲ ਪਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ।

print
Share Button
Print Friendly, PDF & Email

Leave a Reply

Your email address will not be published. Required fields are marked *