ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦਾ ਸਹੁਰੇ ਪਿੰਡ ਗੀਗੇਮਾਜਰਾ ਦੀ ਪੰਚਾਇਤ ਅਤੇ ਅਕਾਲੀ ਵਰਕਰਾਂ ਵੱਲੋਂ ਸਨਮਾਨ

ss1

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦਾ ਸਹੁਰੇ ਪਿੰਡ ਗੀਗੇਮਾਜਰਾ ਦੀ ਪੰਚਾਇਤ ਅਤੇ ਅਕਾਲੀ ਵਰਕਰਾਂ ਵੱਲੋਂ ਸਨਮਾਨ
ਸਾਲੇ ਦੇ ਭੋਗ ਵਿੱਚ ਸ਼ਿਰਕਤ ਕਰਨ ਆਏ ਸਨ ਪ੍ਰੋ ਬਡੂੰਗਰ

9banur-5ਬਨੂੜ, 9 ਨਵੰਬਰ (ਰਣਜੀਤ ਸਿੰਘ ਰਾਣਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਦਾ ਅੱਜ ਉਨਾਂ ਦੇ ਸਹੁਰੇ ਪਿੰਡ ਗੀਗੇਮਾਜਰਾ ਵਿਖੇ ਪਿੰਡ ਦੀ ਪੰਚਾਇਤ ਅਤੇ ਸਰਕਲ ਅਕਾਲੀ ਦਲ ਬਨੂੜ ਵੱਲੋਂ ਸਨਮਾਨ ਕੀਤਾ ਗਿਆ। ਜਥੇਦਾਰ ਬਡੂੰਗਰ ਇੱਥੇ ਆਪਣੇ ਸਾਲੇ ਚੇਤੰਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕਰਨ ਆਏ ਸਨ, ਜਿਨਾਂ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ।
ਪਿੰਡ ਗੀਗੇਮਾਜਰਾ ਦੇ ਸਰਪੰਚ ਦੇ ਬਹਾਦਰ ਸਿੰਘ ਦੇ ਘਰ ਪੰਚਾਇਤ ਵੱਲੋਂ ਜਥੇਦਾਰ ਬਡੂੰਗਰ ਨੂੰ ਸਿਰਪਾਓ ਭੇਂਟ ਕੀਤੇ ਗਏ। ਅਕਾਲੀ ਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਜੱਸੀ ਬਨੂੜ, ਸਹਿਕਾਰੀ ਖੇਤੀਬਾੜੀ ਸਭਾ ਗੀਗੇਮਾਜਰਾ ਦੇ ਪ੍ਰਧਾਨ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਗੀਗੇਮਾਜਰਾ, ਅਮਨਦੀਪ ਸਿੰਘ ਕਾਲਾ ਸੰਧੂ, ਗੁਰਨੇਕ ਸਿੰਘ ਖੇੜਾ ਗੱਜੂ ਨੇ ਸ਼ਰੋਮਣੀ ਕਮੇਟੀ ਪ੍ਰਧਾਨ ਦਾ ਸਨਮਾਨ ਕੀਤਾ। ਇਸ ਮੌਕੇ ਯੂਥ ਆਗੂ ਭਗਵੰਤ ਸਿੰਘ ਗੀਗੇਮਾਜਰਾ, ਸੁਖਵਿੰਦਰ ਸਿੰਘ ਤੇ ਗੁਰਪਾਲ ਸਿੰਘ ਆਦਿ ਵੀ ਮੌਜੂਦ ਸਨ।
ਇਸਤੋਂ ਪਹਿਲਾਂ ਆਪਣੇ ਸਾਲੇ ਦੇ ਸਰਧਾਂਜਲੀ ਸਮਾਗਮ ਵਿੱਚ ਬੋਲਦਿਆਂ ਜਥੇਦਾਰ ਬਡੂੰਗਰ ਨੇ ਸਾਰਿਆਂ ਨੂੰ ਨਾਮ ਬਾਣੀ ਨਾਲ ਜੁੜਨ ਅਤੇ ਅੰਮ੍ਰਿਤਧਾਰੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਵੱਲੋਂ ਮ੍ਰਿਤਕ ਦੇ ਭਰਾ ਨੂੰ ਸ਼ਰੋਮਣੀ ਕਮੇਟੀ ਵੱਲੋਂ ਅਤੇ ਅਕਾਲੀ ਆਗੂ ਜਸਵਿੰਦਰ ਸਿੰਘ ਜੱਸੀ ਵੱਲੋਂ ਅਕਾਲੀ ਦਲ ਵੱਲੋਂ ਦਸਤਾਰ ਭੇਂਟ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *