ਸਰਬੱਤ ਖਾਲਸਾ ਰੱਦ ਕਰਨ ‘ਤੇ ਬੋਲੇ ਐੱਸ. ਜੀ. ਪੀ. ਸੀ. ਪ੍ਰਧਾਨ ਬਡੂੰਗਰ, ਕੁਝ ਇਸ ਤਰ੍ਹਾਂ ਦਾ ਦਿੱਤਾ ਬਿਆਨ

ss1

ਸਰਬੱਤ ਖਾਲਸਾ ਰੱਦ ਕਰਨ ‘ਤੇ ਬੋਲੇ ਐੱਸ. ਜੀ. ਪੀ. ਸੀ. ਪ੍ਰਧਾਨ ਬਡੂੰਗਰ, ਕੁਝ ਇਸ ਤਰ੍ਹਾਂ ਦਾ ਦਿੱਤਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੰਥਕ ਧਿਰਾਂ ਵੱਲੋਂ ਸਰਬੱਤ ਖਾਲਸਾ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ ਤੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਪੰਥ ਅਤੇ ਪੰਜਾਬ ਦੇ ਸਾਂਝੇ ਹਿੱਤਾਂ ਲਈ ਉਹ ਸਾਰੀਆਂ ਧਿਰਾਂ ਨਾਲ ਮਿਲ ਬੈਠ ਕੇ ਮਸਲੇ ਦਾ ਹੱਲ ਲੱਭਣਗੇ।
ਵੀਰਵਾਰ ਨੂੰ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਵਿਚ ਪੰਥਕ ਧਿਰਾਂ ਦਾ ਇਹ ਕੀਤਾ ਗਿਆ ਚੰਗਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਸਾਰੇ ਮਸਲੇ ਬੈਠ ਕੇ ਹੱਲ ਹੋ ਸਕਦੇ ਹਨ ਤੇ ਇਸ ਮਾਮਲੇ ‘ਤੇ ਉਹ ਪੰਜਾਬ ਹਿਤੈਸ਼ੀ ਸਾਰੀਆਂ ਧਿਰਾਂ ਨਾਲ ਆਪ ਗੱਲਬਾਤ ਕਰਨਗੇ। ਸਵਾਲਾਂ ਦੇ ਜਵਾਬ ਦਿਦਿਆਂ ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਰਾਜਨੀਤਕ ਗਤੀਵਿਧੀਆਂ ਤੱਕ ਨਹੀਂ ਬਲਕਿ ਇਸਦਾ ਮੁੱਖ ਕੰਮ ਧਰਮ ਦਾ ਪ੍ਰਚਾਰ ਤੇ ਪਸਾਰ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਦੇ ਸਾਂਝੇ ਗੁਰੂ ਹਨ ਤੇ ਸ੍ਰੀ ਦਰਬਾਰ ਸਾਹਿਬ ਸਭ ਧਰਮਾਂ ਦਾ ਸਰਬ ਸਾਂਝਾ ਸਥਾਨ ਹੈ, ਇਸ ਲਈ ਉਹ ਸਮਝਦੇ ਹਨ ਕਿ ਸਮਾਜ ਦੇ ਉਥਾਨ ਲਈ ਵੀ ਕੰਮ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਉਂਦੇ ਦਿਨਾਂ ਵਿਚ ਵਾਤਾਵਰਣ ਸੰਭਾਲ ਦੇ ਮਾਮਲੇ ‘ਤੇ ਵੱਡੀ ਪੱਧਰ ‘ਤੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਹ ਸੰਤ ਸੀਚੇਵਾਲ ਸਮੇਤ ਹੋਰ ਸ਼ਖਸੀਅਤਾਂ ਨਾਲ ਮੁਲਾਕਾਤ ਕਰਨ ਤੇ ਇਸ ਵਿਸ਼ੇ ‘ਤੇ ਕੰਮ ਕਰਨ ਦੀ ਰੂਪ ਰੇਖਾ ਤਿਆਰ ਕਰਨਗੇ।

print
Share Button
Print Friendly, PDF & Email